Saturday, September 21, 2024
spot_img

ਅੱਜ ਕਾਂਗਰਸ ‘ਚ ਸ਼ਾਮਿਲ ਹੋ ਸਕਦੇ ਹਨ ਸਿਮਰਜੀਤ ਬੈਂਸ, ਲੁਧਿਆਣਾ ‘ਚ ਬਿੱਟੂ ਦੇ ਮੁਕਾਬਲੇ ਦਾ ਸਿੱਖ ਚਿਹਰਾ

Must read

ਲੁਧਿਆਣਾ, 6 ਅਪ੍ਰੈਲ 2024 – ਸਿਮਰਜੀਤ ਬੈਂਸ ਅੱਜ ਕਾਂਗਰਸ ‘ਚ ਸ਼ਾਮਿਲ ਹੋ ਸਕਦੇ ਹਨ, ਜਿਸ ਦੇ ਚਰਚੇ ਸਿਆਸੀ ਗਲਿਆਰਿਆਂ ‘ਚ ਜ਼ੋਰਾਂ ‘ਤੇ ਚੱਲ ਰਹੇ ਹਨ। ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਅੱਜ ਬੈਂਸ ਨੂੰ ਉਮੀਦਵਾਰ ਐਲਾਨ ਸਕਦੀ ਹੈ।

ਸੂਤਰਾਂ ਅਨੁਸਾਰ ਪਤਾ ਲੱਗਿਆ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਕਾਂਗਰਸ ਹਾਈਕਮਾਂਡ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਪਾਰਟੀ ਨੇ ਬੈਂਸ ਨੂੰ ਟਿਕਟ ਦੇਣ ਬਾਰੇ ਸ਼ਹਿਰ ਦੇ 9 ਸਥਾਨਕ ਇੰਚਾਰਜਾਂ ਤੋਂ ਵੀ ਰਾਏ ਲਈ ਹੈ। ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਅੱਜ ਬੈਂਸ ਨੂੰ ਉਮੀਦਵਾਰ ਐਲਾਨ ਸਕਦੀ ਹੈ।

ਸਿਆਸੀ ਹਲਕਿਆਂ ‘ਚ ਇਹ ਵੀ ਚਰਚਾ ਹੈ ਕਿ ਪੰਜਾਬ ‘ਚ ਸੂਬਾ ਪੱਧਰ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੀ ਗੱਲ ਦੋਵੇਂ ਪਾਰਟੀਆਂ ਦੇ ਸੁਪਰੀਮੋ ਕਰ ਰਹੇ ਹਨ। ਸੂਤਰਾਂ ਅਨੁਸਾਰ ਅੱਜ ਬੈਂਸ ਵੱਲੋਂ ‘ਆਪ’ ਸੁਪਰੀਮੋ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article