Saturday, January 18, 2025
spot_img

ਅੱਜ ਤੋਂ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਫਿਰ ਉਡੇਗਾ ਜਹਾਜ਼

Must read

CM ਮਾਨ ਹਿੰਡਨ ਲਈ ਉਡਾਣ ਨੂੰ ਹਰੀ ਝੰਡੀ ਦੇਣਗੇ

ਦਿ ਸਿਟੀ ਹੈਡਲਾਈਨ
ਲੁਧਿਆਣਾ, 6 ਸਤੰਬਰ
ਸ਼ਹਿਰ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦੁਬਾਰਾ ਫਿਰ ਹਵਾਈ ਜਹਾਜ਼ ਉੱਡਣਗੇ। ਇਸਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਲਾਈਟ ਨੂੰ ਹਰੀ ਝੰਡੀ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ। ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-ਐਨਸੀਆਰ ਲਈ ਉਡਾਣਾਂ ਮੁੜ ਸ਼ੁਰੂ ਹੋ ਰਹੀਆਂ ਹਨ। ਕੋਰੋਨਾ ਸਮੇਂ ਦੌਰਾਨ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ, ਜੋ ਹੁਣ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਏਅਰਪੋਰਟ ਅਥਾਰਟੀ ਦੀਆਂ ਤਿਆਰੀਆਂ ਮੁਕੰਮਲ
ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਭਗਵੰਤ ਮਾਨ ਤੋਂ ਇਲਾਵਾ ਹੋਰ ਮੰਤਰੀ ਤੇ ਆਗੂ ਵੀ ਹਵਾਈ ਅੱਡੇ ’ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ।
ਰਾਜ ਸਭਾ ਮੈਂਬਰ ਸੰਜੀਵ ਅਰੋੜਾ ਯਾਤਰਾ ਕਰਨਗੇ
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਉਕਤ ਫਲਾਈਟ ਦਾ ਇਕ ਤਰਫਾ ਕਿਰਾਇਆ 3148 ਰੁਪਏ ਹੋਵੇਗਾ, ਜੋ ਕਿ ਦਿੱਲੀ-ਲੁਧਿਆਣਾ ਫਲਾਈਟ ਲਈ ਵਾਜਬ ਹੈ। ਐਮਪੀ ਅਰੋੜਾ ਖੁਦ ਹਿੰਡਨ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਸਾਹਨੇਵਾਲ ਲਈ ਇਸ ਉਦਘਾਟਨੀ ਉਡਾਣ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ (ਸੇਵਾਮੁਕਤ) ਜਨਰਲ ਵੀ.ਕੇ.ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਫਲਾਈਟ 5 ਦਿਨ ਚੱਲੇਗੀ
ਐਮਪੀ ਅਰੋੜਾ ਨੇ ਦੱਸਿਆ ਕਿ ਇਹ ਫਲਾਈਟ ਸੋਮਵਾਰ ਤੋਂ ਸ਼ੁੱਕਰਵਾਰ ਤੱਕ 5 ਦਿਨਾਂ ਲਈ ਉਡਾਣ ਭਰੇਗੀ। ਅਕਤੂਬਰ ਦੇ ਅੰਤ ਤੋਂ ਪੂਰੇ ਹਫ਼ਤੇ ਲਈ ਉਡਾਣਾਂ ਸ਼ੁਰੂ ਹੋ ਜਾਣਗੀਆਂ। 10 ਸਤੰਬਰ 2023 ਤੋਂ ਹਿੰਡਨ ਨੂੰ ਵੀ ਬਠਿੰਡਾ ਨਾਲ ਜੋੜ ਦਿੱਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article