Saturday, September 21, 2024
spot_img

ਉੱਤਰਾਖੰਡ ਵਿਖੇ ਬਾਈਕ ਸਵਾਰ ਬਦਮਾਸ਼ਾਂ ਨੇ ਚਲਾਈਆਂ ਗੋ*ਲੀਆਂ, ਗੁਰਦੁਆਰਾ ਸਾਹਿਬ ਦੇ ਮੁਖੀ ਦੀ ਗੋ+ਲੀ ਮਾਰ ਕੇ ਹੱ+ਤਿਆ

Must read

ਬਾਬਾ ਤਰਸੇਮ ਸਿੰਘ ਦੀ ਗੁਰਦੁਆਰਾ ਸ੍ਰੀ ਨਾਨਕਮੱਤਾ ਸਾਹਿਬ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੱਜ ਸਵੇਰੇ ਬਾਈਕ ਸਵਾਰ ਬਦਮਾਸ਼ਾਂ ਨੇ ਡੇਰੇ ਦੇ ਬਾਹਰ ਤਰਸੇਮ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਬਾਰੀ ‘ਚ ਗੰਭੀਰ ਜ਼ਖਮੀ ਹੋਏ ਡੇਰਾ ਮੁਖੀ ਤਰਸੇਮ ਸਿੰਘ ਦੀ ਖਟੀਮਾ ‘ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਦਾਰ ਤਰਸੇਮ ਸਿੰਘ ਡੇਰੇ ਤੋਂ ਬਾਹਰ ਸੈਰ ਕਰਨ ਗਏ ਸਨ। ਜਿੱਥੇ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਤਰਸੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਉਨ੍ਹਾਂ ਦੇ ਸਮਰਥਕਾਂ ਨੇ ਤੁਰੰਤ ਉਨ੍ਹਾਂ ਨੂੰ ਖਟੀਮਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ। ਜਿੱਥੇ ਉਸ ਦੀ ਮੌਤ ਹੋ ਗਈ। ਐਸਐਸਪੀ ਡਾਕਟਰ ਮੰਜੂਨਾਥ ਟੀਸੀ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਹਨ। ਹਮਲਾਵਰਾਂ ਨੂੰ ਫੜਨ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article