Saturday, September 21, 2024
spot_img

ਟਿਕਟ ਮਿਲਣ ਤੋਂ ਬਾਅਦ ਬੀਬਾ ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Must read

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਬੀਤੇ ਦਿਨੀਂ ਪਾਰਟੀ ਵਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਨ੍ਹਾਂ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਅੱਜ ਇਥੇ ਪੁੱਜ ਕਿ ਆਪਣੀ ਜਿੱਤ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਅੱਜ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇੱਕ ਵਾਰ ਗੁਰੂ ਘਰ ਵਿੱਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿਮ ਸ਼ੁਰੂ ਕਰਨ ਜਾ ਰਹੇ ਹਾਂ, ਇਸ ਆਸ ਦੇ ਨਾਲ ਇਸ ਮੰਗਤੇ ਦੀ ਝੋਲੀ ਵਿੱਚ ਵਾਹਿਗੁਰੂ ਆਪ ਖੈਰ ਪਾਉਣਗੇ ਅਤੇ ਸਫਲਤਾ ਬਖਸ਼ਣਗੇ। ਇਹ ਸੂਬੇ ਤੇ ਆਪਣੇ ਹਲਕੇ ਦੀ ਸੇਵਾ ਕਰਨ ਦਾ ਮੈਨੂੰ ਮਾਨ ਮਿਲਿਆ ਹੈ। ਹਰਸਿਮਰਤ ਕੌਰ ਬਾਦਲ ਨੇ ਸੀ ਐਮ ਮਾਨ ਦੇ ’13-0′ ਵਾਲੇ ਦਾਅਵੇ ਤੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ ਜ਼ੀਰੋ ਸੀਟ ਹੀ ਮਿਲੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article