ਸਲੋਕ ਮ:੫ ॥
ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥