Saturday, January 18, 2025
spot_img

ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ : ਨਹੀਂ ਰਹੇ ਮਸ਼ਹੂਰ ਸ਼ਾਇਰ ਸੁਰਜੀਤ ਪਾਤਰ

Must read

ਪੰਜਾਬੀ ਸਾਹਿਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਸੁਰਜੀਤ ਪਾਤਰ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ। ਲੁਧਿਆਣਾ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ।

ਦੱਸ ਦੇਈਏ ਕਿ ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1945 ਨੂੰ ਹੋਇਆ ਸੀ । ਉਹ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸਨ। ਆਪਣੀਆਂ ਕਵਿਤਾਵਾਂ ਤੇ ਲਿਖਤਾਂ ਨਾਲ ਉਨ੍ਹਾਂ ਨੇ ਸਾਹਿਤ ਦੇ ਖੇਤਰ ਵਿਚ ਪ੍ਰਸਿੱਧੀ ਹਾਸਲ ਕੀਤੀ ਸੀ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article