Saturday, September 21, 2024
spot_img

ਪੰਜਾਬ ‘ਚ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕਰਨ ‘ਤੇ ਕਈ ਟਰੇਨਾਂ ਨੂੰ ਕੀਤਾ ਗਿਆ ਰੱਦ

Must read

ਪੰਜਾਬ : ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੇ ਨਾਲ ਨਾਲ ਕਿਸਾਨਾਂ ਵਲੋਂ ਰੇਲਵੇ ਟਰੈਕ ਜਾਮ ਕਰ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਕਈ ਟਰੇਨਾਂ ਨੂੰ ਮੁਲਤਵੀ ਕੀਤਾ ਗਿਆ ਹੈ ਅਤੇ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸੂਬੇ ਭਰ ਦੇ ਅੰਦਰ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਪੰਜਾਬ ਸਰਕਾਰ ਦੇ ਨਾਲ ਹੋਈ ਮੀਟਿੰਗ ‘ਚ ਕੋਈ ਸਿੱਟਾ ਨਾ ਨਿਕਲਣ ਕਾਰਨ ਕਿਸਾਨਾਂ ਵਲੋਂ ਦਿੱਲੀ-ਜੰਮੂ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕਾਂ ਨੂੰ ਜਾਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਨ੍ਹਾਂ ਚਿਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੇਗੀ ਉਹ ਇਸੇ ਤਰ੍ਹਾਂ ਪ੍ਰਦਰਸ਼ਨ ਜਾਰੀ ਰੱਖਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article