Wednesday, November 27, 2024
spot_img

ਵਿਜੀਲੈਂਸ ਦਫ਼ਤਰ ਪੁੱਜੇ ਸਾਬਕਾ ਵਿੱਤ ਮਨਪ੍ਰੀਤ ਬਾਦਲ

Must read

ਜ਼ਮੀਨ ਅਲਾਟਮੈਂਟ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ
ਦਿ ਸਿਟੀ ਹੈਡਲਾਈਨ
ਲੁਧਿਆਣਾ, 20 ਨਵੰਬਰ
ਬਠਿੰਡਾ ਜ਼ਮੀਨ ਅਲਾਟਮੈਂਟ ਕੇਸ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ। ਵਿਜੀਲੈਂਸ ਨੇ ਨੋਟਿਸ ਜਾਰੀ ਕਰਕੇ ਪੁੱਛਗਿੱਛ ਲਈ ਬਠਿੰਡਾ ਦਫ਼ਤਰ ਬੁਲਾਇਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ।
ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਉਸ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੀਏ ਸੰਜੀਵ ਕੁਮਾਰ ਦੀ ਵੀ ਸ਼ਮੂਲੀਅਤ ਦਾ ਦਾਅਵਾ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article