Saturday, September 21, 2024
spot_img

ਸਾਬਕਾ ADGP ਗੁਰਿੰਦਰ ਢਿੱਲੋਂ ਦੀ ਸਿਆਸਤ ‘ਚ ਐਂਟਰੀ, ਕਾਂਗਰਸ ‘ਚ ਹੋਏ ਸ਼ਾਮਲ

Must read

ਨਵੀਂ ਦਿੱਲੀ, 30 ਅਪ੍ਰੈਲ 2024 – ਪੰਜਾਬ ਦੇ ਸਾਬਕਾ ADGP ਗੁਰਿੰਦਰ ਢਿੱਲੋਂ ਨੇ ਸਿਆਸਤ ਵਿਚ ਐਂਟਰੀ ਕਰ ਲਈ ਹੈ, ਉਹ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ।

ਜ਼ਿਕਰਯੋਗ ਹੈ ਬੀਤੀ 24 ਅਪ੍ਰੈਲ ਨੂੰ ਗੁਰਿੰਦਰ ਢਿੱਲੋਂ ਨੇ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ ‘ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਚਰਚਾ ਹੈ ਕਿ ਪਾਰਟੀ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article