Saturday, January 18, 2025
spot_img

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਟਰਮੀਨਲ ਦੀ ਇਮਾਰਤ ਦੀ ਉਸਾਰੀ 31 ਮਾਰਚ ਤੱਕ ਹੋ ਜਾਵੇਗੀ ਮੁਕੰਮਲ : ਡੀਸੀ

Must read

ਲੁਧਿਆਣਾ, 28 ਫਰਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਦੀ ਇਮਾਰਤ ਦਾ ਨਿਰਮਾਣ 31 ਮਾਰਚ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਸਾਈਟ ਦੇ ਨਿਰੀਖਣ ਦੌਰਾਨ, ਸਾਹਨੀ ਨੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਪਬਲਿਕ ਹੈਲਥ, ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.), ਐਨ.ਐਚ.ਏ.ਆਈ., ਅਤੇ ਠੇਕੇ ਵਾਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਵਿਸਥਾਰ ਚਰਚਾ ਕੀਤੀ। ਉਨਾਂ ਟਰਮੀਨਲ ਬਿਲਡਿੰਗ, ਅੰਦਰੂਨੀ ਸੜਕਾਂ ਦੇ ਨਿਰਮਾਣ, ਟੈਕਸੀਵੇਅ, ਏਪਰਨ ਅਤੇ ਸੜਕ ਚੌੜੀ ਕਰਨ, ਪਾਰਕਿੰਗ ਅਤੇ ਹੋਰ ਕੰਮਾਂ ਦਾ ਮੁਆਇਨਾ ਕੀਤਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਉਹ ਸਾਰੇ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਕਿਉਂਕਿ ਇਹ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਅਭਿਲਾਸ਼ੀ ਪ੍ਰੋਜੈਕਟ ਹੈ ਅਤੇ ਸੂਬੇ ਦੇ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਅਧਿਕਾਰੀਆਂ ਨੂੰ ਇਨਾਂ ਕੰਮਾਂ ਨੂੰ ਤੇਜ਼ੀ ਨਾਲ ਚਲਾਉਣਾ ਚਾਹੀਦਾ ਹੈ। ਉਨਾਂ ਜਨ ਸਿਹਤ ਵਿਭਾਗ ਨੂੰ ਐਸ.ਟੀ.ਪੀ. ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਲੋਕ ਨਿਰਮਾਣ ਵਿਭਾਗ ਵੱਲੋਂ ਲੋੜੀਂਦੀ ਜਗਾ ਦੀ ਸ਼ਨਾਖਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਉਨਾਂ ਠੇਕੇ ਵਾਲੀ ਕੰਪਨੀ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ੩੧ ਮਾਰਚ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇ।

ਡੀਸੀ ਸਾਹਨੀ ਨੇ ਕਿਹਾ ਕਿ ਹਵਾਈ ਅੱਡਾ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨਾਂ ਅੱਗੇ ਕਿਹਾ ਕਿ ਇਹ ਪ੍ਰਵਾਸੀ ਭਾਰਤੀਆਂ ਨੂੰ ਆਪਣੇ ਸਮੇਂ, ਪੈਸੇ ਅਤੇ ਊਰਜਾ ਦੀ ਬਚਤ ਕਰਦੇ ਹੋਏ ਮਾਤ ਭੂਮੀ ਵਿੱਚ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਦੀ ਸਹੂਲਤ ਵੀ ਦੇਵੇਗਾ। ਬਾਅਦ ਵਿੱਚ, ਉਨਾਂ ਪ੍ਰੋਜੈਕਟ ਦੇ ਸਬੰਧ ਵਿੱਚ ਭਾਰਤੀ ਹਵਾਈ ਸੈਨਾ ਸਟੇਸ਼ਨ, ਹਲਵਾਰਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article