Friday, September 20, 2024
spot_img

ਅੰਮ੍ਰਿਤਸਰ ‘ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁੱਠਭੇੜ ‘ਚ ਨਾਮੀ ਗੈਂਗਸਟਰ ਦੀ ਮੌ*ਤ

Must read

ਪੰਜਾਬ ਦੇ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ ਹੈ। ਜਿਸ ਵਿੱਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਪੁਲਿਸ ਹੱਥੋਂ ਮਾਰਿਆ ਗਿਆ। ਉਹ 3 ਕਤਲ ਕੇਸਾਂ ਵਿੱਚ ਸ਼ਾਮਲ ਸੀ ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਸੀ। ਮ੍ਰਿਤਕ ਗੈਂਗਸਟਰ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।

ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅਮਰੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀ ਨੇ ਪੁਲਸ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਸ ਨੇ ਨਹਿਰ ਦੇ ਕੰਢੇ ਹੈਰੋਇਨ ਲੁਕੋ ਕੇ ਰੱਖੀ ਸੀ। ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉੱਥੇ ਗਈ। ਉਸ ਨੇ ਉੱਥੇ ਇੱਕ ਪਿਸਤੌਲ ਵੀ ਛੁਪਾ ਕੇ ਰੱਖਿਆ ਹੋਇਆ ਸੀ।
ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ। ਫਿਰ ਉਹ ਹੱਥਕੜੀ ਲੈ ਕੇ ਭੱਜਣ ਲੱਗਾ। ਉਸ ਦੀ ਗੋਲੀ ਨਾਲ ਇਕ ਅਧਿਕਾਰੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਰੁਕਣ ਲਈ ਕਿਹਾ ਪਰ ਉਸਨੇ ਸਿੱਧੀ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article