Saturday, September 21, 2024
spot_img

ਅੰਮ੍ਰਿਤਸਰ ਪੁਲਿਸ ਨੇ ਵਿਦੇਸ਼ੀ ਮੂਲ ਦੇ ਬ*ਦਮਾਸ਼ ਦੇ 3 ਸਾਥੀਆਂ ਨੂੰ ਹ#ਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Must read

ਅੰਮ੍ਰਿਤਸਰ ਵਿਚ ਕਾਊਂਟਰ ਇੰਟੈਲੀਜੈਂਸ ਨੇ ਵਿਦੇਸ਼ ਵਿਚ ਬੈਠ ਕੇ ਗੈਂਗ ਚਲਾਉਣ ਵਾਲੇ ਹੈਪੀ ਜੱਟ ਦੇ ਤਿੰਨ ਗੁਰਗਿਆਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 3 ਪਿਸਤੌਲ, 4 ਮੈਗਜ਼ੀਨ ਤੇ 35 ਜਿੰਦਾ ਕਾ.ਰ.ਤੂਸ ਬਰਾਮਦ ਕੀਤੇ ਗਏ ਹਨ ਤੇ ਜਲਦ ਪੁਲਿਸ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਅਗਲੀ ਕਾਰਵਾਈ ਕਰੇਗੀ।

ਜਾਣਕਾਰੀ ਮੁਤਾਬਕ ਏਸੀਪੀ ਇਨਵੈਸਟੀਗੇਸ਼ਨ ਕੁਲਦੀਪ ਸਿੰਘ ਦੇ ਨਿਰਦੇਸ਼ ਵਿਚ ਸੀਆਈਏ ਸਟਾਫ-2 ਗੁਰੂ ਕੀ ਵਡਾਲੀ ਇੰਸਪੈਕਟਰ ਰਾਜੇਸ਼ ਸ਼ਰਮਾ ਨੇ ਸੂਚਨਾ ਦੇ ਆਧਾਰ ‘ਤੇ 3 ਨੂੰ ਗ੍ਰਿਫਤਾਰ ਕੀਤਾ। ਇਹ ਮੁਲਜ਼ਮ ਅੰਮ੍ਰਿਤਸਰ ਦੇ ਪਾਸ਼ ਏਰੀਆ ਬਸੰਤ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਨੇੜੇ ਗ੍ਰਿਫਤਾਰ ਕੀਤੇ ਗਏ।

ਫੜੇ ਗਏ ਵਿਅਕਤੀਆਂ ਦੀ ਪਛਾਣ ਗਾਂਗ ਗੁਰੂਵਾਲੀ ਤਰਨਤਾਰਨ ਰੋਡ ਵਾਸੀ ਸਾਗਰ ਸਿੰਘ, ਸ਼ਰਨਜੀਤ ਸਿੰਘ ਤੇ ਪਾਵਰ ਕਾਲੋਨੀ ਮਜੀਠਾ ਰੋਡ ਵਾਸੀ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਮਰੀਕਾ ਬੈਠੇ ਬਦਮਾਸ਼ ਹੈਪੀ ਜੱਟ ਨੇ ਹਥਿਆਰ ਦਿੱਤੇ ਸਨ। ਫਿਲਹਾਲ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਹਥਿਆਰਾਂ ਦੀ ਸਪਲਾਈ ਚੇਨ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article