ਰਾਜਧਾਨੀ ਦਿੱਲੀ ਵਿੱਚ ਗਰਮੀ ਨੇ ਪਿਛਲੇ 100 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। 28 ਮਈ (ਮੰਗਲਵਾਰ) ਨੂੰ ਨਜਫਗੜ੍ਹ ‘ਚ ਵੱਧ ਤੋਂ ਵੱਧ ਤਾਪਮਾਨ 49.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦਕਿ ਰਾਜਸਥਾਨ ਦੇ ਚੁਰੂ ‘ਚ ਤਾਪਮਾਨ 50.5 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਲੋਕਾਂ ਨੂੰ ਕੁਝ ਦਿਨਾਂ ਤੱਕ ਇਸ ਭਿਆਨਕ ਗਰਮੀ ਤੋਂ ਰਾਹਤ ਨਹੀਂ ਮਿਲੇਗੀ।
ਦਿੱਲੀ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ‘ਚ ਵੀ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਆਓ ਜਾਣਦੇ ਹਾਂ ਰਾਜਧਾਨੀ ਦਿੱਲੀ ‘ਚ ਪਾਰਾ 50 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚਣ ਪਿੱਛੇ ਕੀ ਕਾਰਨ ਹੈ।
ਮੌਸਮ ਵਿਭਾਗ (IMD) ਮੁਤਾਬਕ ਹਰਿਆਣਾ ਅਤੇ ਰਾਜਸਥਾਨ ‘ਚ ਖੁਸ਼ਕ ਅਤੇ ਗਰਮ ਪੱਛਮੀ ਅਤੇ ਉੱਤਰ-ਪੱਛਮੀ ਹਵਾਵਾਂ ਲਗਾਤਾਰ ਵਗ ਰਹੀਆਂ ਹਨ। ਇਨ੍ਹਾਂ ਹਵਾਵਾਂ ਦੇ ਦਿੱਲੀ ਪਹੁੰਚਣ ਕਾਰਨ ਇੱਥੇ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਇਸ ਦੇ ਨਾਲ ਹੀ IMD ਦਾ ਇਹ ਵੀ ਕਹਿਣਾ ਹੈ ਕਿ ਆਸਮਾਨ ਸਾਫ ਹੋਣ ਕਾਰਨ ਧਰਤੀ ਦੀ ਸਤ੍ਹਾ ਤੇਜ਼ੀ ਨਾਲ ਗਰਮ ਹੋ ਰਹੀ ਹੈ। ਇਸ ਕਾਰਨ ਤਾਪਮਾਨ ਵੀ ਵੱਧ ਰਿਹਾ ਹੈ।