Wednesday, November 27, 2024
spot_img

ਇਟਲੀ : ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ‘ਤੇ ਹੋਏ ਪਰਚੇ ‘ਤੇ SGPC ਪ੍ਰਧਾਨ ਦਾ ਬਿਆਨ, ਕਿਹਾ . .

Must read

ਅੰਮ੍ਰਿਤਸਰ, 22 ਅਪ੍ਰੈਲ 2024: SGPC ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਐਡਵੋਕੇਟ ਧਾਮੀ ਨੇ ਕਿਹਾ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਕਾਰ ਹੈ, ਜਿਸ ਨੂੰ ਸਿੱਖ ਰਹਿਤ ਮਰਯਾਦਾ ਅਨੁਸਾਰ ਇੱਕ ਅੰਮ੍ਰਿਤਧਾਰੀ ਸਿੱਖ ਹਮੇਸ਼ਾ ਆਪਣੇ ਸ਼ਰੀਰ ਦੇ ਅੰਗ-ਸੰਗ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਦੇ ਸ਼ਰੀਰ ਤੋਂ ਕਿਰਪਾਨ ਨੂੰ ਵੱਖ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੂੰ ਉਨ੍ਹਾਂ ਦੇ ਦੇਸ਼ ਭਾਰਤ ਦਾ ਸੰਵਿਧਾਨ ਵੀ ਕਿਰਪਾਨ ਪਹਿਨਣ ਦੀ ਅਜ਼ਾਦੀ ਦਿੰਦਾ ਹੈ, ਇਸ ਕਰਕੇ ਇਟਲੀ ਦੀ ਸਰਕਾਰ ਨੂੰ ਵੀ ਸਿੱਖ ਸਰੋਕਾਰਾਂ ਨੂੰ ਸਮਝਦੇ ਹੋਏ, ਸਿੱਖਾਂ ਨੂੰ ਆਪਣੇ ਦੇਸ਼ ਅੰਦਰ ਕਿਰਪਾਨ ਪਹਿਨਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਕਈ ਦੇਸ਼ਾਂ ਵਿੱਚ ਵੱਸਦੇ ਹਨ ਜਿੱਥੇ ਉਨ੍ਹਾਂ ਨੇ ਆਪਣੇ ਮਿਹਨਤ ਅਤੇ ਇਮਾਨਦਾਰੀ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ ਤੇ ਬਰਤਾਨੀਆ ਵਰਗੇ ਵਿਕਸਿਤ ਦੇਸ਼ਾਂ ਵਿੱਚ ਵੀ ਸਿੱਖਾਂ ਨੂੰ ਕਿਰਪਾਨ ਪਹਿਨਣ ਦੀ ਖੁੱਲ੍ਹ ਹੈ। ਐਡਵੋਕੇਟ ਧਾਮੀ ਨੇ ਇਟਲੀ ਦੀ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਬਚਨ ਸਿੰਘ ਦੇ ਵਿਰੁੱਧ ਦਰਜ ਕੀਤੇ ਗਏ ਕੇਸ ਦਾ ਡਟ ਕੇ ਵਿਰੋਧ ਕਰਨ ਅਤੇ ਇਸ ਦੀ ਸਮੁੱਚੀ ਜਾਣਕਾਰੀ ਸ਼੍ਰੋਮਣੀ ਕਮੇਟੀ ਪਾਸ ਵੀ ਪੁੱਜਦੀ ਕਰਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article