Friday, September 20, 2024
spot_img

ਧੁੰਦ ਦਾ ਕਹਿਰ ਜਾਰੀ, ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ‘ਤੇ ਖੜ੍ਹੇ ਟਰੱਕ ਨਾਲ ਟਕਰਾਈ, 11 ਪੁਲਿਸ ਮੁਲਾਜ਼ਮ ਜ਼ਖ਼ਮੀ

Must read

ਦਿ ਸਿਟੀ ਹੈੱਡ ਲਾਈਨਸ

ਸ੍ਰੀ ਮੁਕਤਸਰ ਸਾਹਿਬ, 27 ਜਨਵਰੀ: ਪੰਜਾਬ ਵਿੱਚ ਪਿਛਲੇ ਕਾਫੀ ਸਮੇਂ ਤੋਂ ਧੁੰਦ ਦਾ ਕਹਿਰ ਜਾਰੀ ਹੈ। ਜਿਸ ਨਾਲ ਰੋਜ਼ਾਨਾ ਹੀ ਸੜਕ ਹਾਦਸੇ ਹੋ ਰਹੇ ਹਨ। ਅੱਜ ਸ਼ਨੀਵਾਰ ਨੂੰ ਸਵੇਰੇ ਸ੍ਰੀ ਮੁਕਤਸਰ ਸਾਹਿਬ ਵਿੱਚ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਇੱਕ ਬੱਸ ਪਿੰਡ ਚਢੇਵਾਂ ਨੇੜੇ ਸੜਕ ‘ਤੇ ਖੜ੍ਹੇ ਟਰੱਕ ਨਾਲ ਹਾਦਸਾ ਹੋ ਗਿਆ, ਜਿਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ, ਜੋ ਡਿਊਟੀ ਲਈ ਜਲੰਧਰ ਜਾ ਰਹੇ ਸਨ। ਹਾਦਸੇ ਦੌਰਾਨ ਇੱਕ ਮੁਲਾਜ਼ਮ ਦੀ ਬਾਂਹ ਟੁੱਟ ਗਈ ਅਤੇ ਤਿੰਨ ਮੁਲਾਜ਼ਮਾਂ ਦੀਆਂ ਪੱਸਲੀਆਂ ’ਤੇ ਸੱਟਾਂ ਲੱਗੀਆਂ, ਜਦੋਂਕਿ 11 ਮੁਲਾਜ਼ਮ ਜ਼ਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ਼੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ। ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article