Saturday, September 21, 2024
spot_img

ਪਰਗਟ ਸਿੰਘ ਸੰਧੂ ਲਗਾਤਾਰ ਦੂਜੀ ਵਾਰ ਅਮਰੀਕਾ ਦੇ ਗਾਲਟ ਸ਼ਹਿਰ ਦੇ ਮੇਅਰ ਬਣੇ

Must read

ਭਾਰਤੀ ਮੂਲ ਦੇ ਪਰਗਟ ਸਿੰਘ ਸੰਧੂ ਲਗਾਤਾਰ ਦੂਜੀ ਵਾਰ ਅਮਰੀਕਾ ਦੇ ਕੈਲੀਫੋਰਨੀਆ ਦੇ ਗਾਲਟ ਸ਼ਹਿਰ ਦੇ ਮੇਅਰ ਬਣੇ ਹਨ। ਦੱਸ ਦਈਏ ਪਰਗਟ ਸਿੰਘ ਸੰਧੂ ਮੂਲ ਰੂਪ ਤੋਂ ਪੰਜਾਬ ਦੇ ਜਲੰਧਰ ਸ਼ਹਿਰ ਦੇ ਲਾਂਬੜਾ ਦੇ ਪਿੰਡ ਬਸ਼ੇਰਪੁਰ ਦੇ ਰਹਿਣ ਵਾਲੇ ਹਨ। ਉਹ ਲੰਬੇ ਸਮੇਂ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਹੇ ਹਨ ਅਤੇ ਅਮਰੀਕਾ ਦੀ ਸਿਆਸਤ ਵਿੱਚ ਕਾਫੀ ਸਰਗਰਮ ਹਨ।

ਦੱਸ ਦਈਏ ਕਿ ਪਰਗਟ ਸਿੰਘ ਨੂੰ ਪਹਿਲੀ ਵਾਰ ਦਸੰਬਰ 2019 ਵਿੱਚ ਗਾਲਟ ਸਿਟੀ ਦੇ ਮੇਅਰ ਨਿਯੁਕਤ ਕੀਤਾ ਗਿਆ ਸੀ। ਦੱਸ ਦਈਏ ਕਿ ਉਨ੍ਹਾਂ ਨੂੰ ਕਦੇ ਹਾਰ ਦਾ ਸਾਹਮਣਾ ਨਹੀਂ ਕਰਨਾ ਪਿਆ। ਪਰਗਟ ਸਿੰਘ ਸੰਧੂ ਨੂੰ ਸਮੂਹ ਕੌਂਸਲ ਮੈਂਬਰਾਂ ਵੱਲੋਂ ਮੁੜ ਮੇਅਰ ਦਾ ਅਹੁਦਾ ਸੌਂਪਿਆ ਗਿਆ। ਉਨ੍ਹਾਂ ਦੇ ਮੇਅਰ ਬਣਨ ਤੋਂ ਬਾਅਦ ਪਿੰਡ ਵਾਸੀਆਂ ਅਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article