Wednesday, November 27, 2024
spot_img

ਲੁਧਿਆਣਾ ਵਿਖੇ CM ਮਾਨ ਤੇ ਅਰਵਿੰਦ ਕੇਜਰੀਵਾਲ ਨੇ ‘ਸਕੂਲ ਆਫ ਐਮੀਨੈਂਸ’ ਦਾ ਕੀਤਾ ਉਦਘਾਟਨ

Must read

ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਲੁਧਿਆਣਾ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਇਹ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵਿਮਿੰਗ ਪੂਲ ਦੀ ਸਹੂਲਤ ਹੋਵੇਗੀ।

ਜਦੋਂਕਿ ਕਾਂਗਰਸ ਨੇ ਦਾਅਵਾ ਕੀਤਾ ਕਿ ਇਹ ਸਕੂਲ ਉਨ੍ਹਾਂ ਦੀ ਸਰਕਾਰ ਵੇਲੇ ਬਣਿਆ ਸੀ ਅਤੇ ਉਸਦਾ ਉਦਘਾਟਨ ਵੀ ਹੋ ਚੁੱਕਾ ਹੈ ਪਰ ਹੁਣ ‘ਆਪ’ ਸਰਕਾਰ ਆਪਣਾ ਨਾਂ ਚਮਕਾਉਣ ਲਈ ਹੀ ਇਸ ਦਾ ਉਦਘਾਟਨ ਕਰ ਰਹੀ ਹੈ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਚੰਡੀਗੜ੍ਹ ਰੋਡ ‘ਤੇ ਸਥਿਤ ਸਕੂਲ ਆਫ਼ ਐਮੀਨੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਸਕੂਲ ਵਿੱਚ 22 ਕਲਾਸ ਰੂਮ ਬਣਾਏ ਗਏ ਹਨ। ਪ੍ਰਿੰਸੀਪਲ ਲਈ ਇੱਕ ਕਮਰਾ ਅਤੇ ਸਟਾਫ ਰੂਮ ਤਿਆਰ ਕੀਤਾ ਗਿਆ ਹੈ। 4 ਸਾਇੰਸ ਲੈਬਾਂ ਤੋਂ ਇਲਾਵਾ ਇੱਕ ਕੰਪਿਊਟਰ ਲੈਬ ਵੀ ਬਣਾਈ ਗਈ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਲਾਅਨ ਟੈਨਿਸ, ਹੈਂਡਬਾਲ, ਵਾਲੀਬਾਲ ਅਤੇ ਬਾਸਕਟਬਾਲ ਲਈ ਗਰਾਊਂਡ ਵੀ ਤਿਆਰ ਕੀਤੇ ਗਏ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article