Wednesday, November 27, 2024
spot_img

ਪੰਜਾਬ ਸਰਕਾਰ ਵੱਲੋਂ 1240 ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ: ਬਲਜੀਤ ਕੌਰ

Must read

ਪੰਜਾਬ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ ਸੀ।

ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ। ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article