Saturday, January 18, 2025
spot_img

ਬਠਿੰਡਾ ਪੁਲਿਸ ਨੇ ਨਸ਼ਾ ਤਸਕਰਾਂ ਦੀ 50 ਲੱਖ ਰੁਪਏ ਦੀ ਕਰੀਬ ਦੀ ਪ੍ਰਾਪਰਟੀ ਕੀਤੀ ਫ੍ਰੀਜ਼

Must read

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਤੇ ਟਿਕਾਣਿਆ ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਨਸ਼ਾ ਤਸਕਰਾ ਵੱਲੋ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।
ਗੁਰਦੇਵ ਸਿੰਘ ਧਾਲੀਵਾਲ ਡੀ ਐਸ ਪੀ ਭੁੱਚੋ ਵੱਲੋਂ ਪ੍ਰੈੱਸ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਬਠਿੰਡਾ ਵਿਖੇ ਬਠਿੰਡਾ ਪੁਲਿਸ ਵੱਲੋਂ ਕੁੱਲ 29 ਐਨਡੀਪੀਐੱਸ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ ਜਿਹਨਾਂ ਵਿੱਚ ਥਾਣਾ ਨਥਾਨਾ ਸਮੇਤ 18 ਕੇਸ ਕਨਫਰਮ ਹੋ ਚੁੱਕੇ ਹਨ ਬਾਕੀ 11 ਪੇਂਡਿੰਗ ਹਨ, ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਉਰਫ ਸੀਰਾ ਵਾਸੀ ਜਗਤਾ ਪੱਤੀ ਨਥਾਨਾ ਜਿਸ ਦੇ ਖਿਲਾਫ ਐਨ.ਡੀ.ਪੀ.ਐਸ ਐਕਟ ਥਾਣਾ ਨਥਾਣਾ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਕੁਆਂਟਿਟੀ ਦੇ ਨਸ਼ੇ ਬਰਾਮਦ ਹੋਏ ਸਨ। ਨਸ਼ਾ ਤਸਕਰੀ ਕਰਕੇ 32,65073/- ਰੁਪਏ ਦੀ ਕੀਮਤ ਦੀ ਪ੍ਰਾਪਰਟੀ ਬਣਾਈ ਗਈ ਹੈ ਅਤੇ ਮਨਪ੍ਰੀਤ ਸਿੰਘ ਉਰਫ ਬੁਲੜ ਪੁੱਤਰ ਬੇਅੰਤ ਸਿੰਘ ਪਿੰਡ ਘੁੰਮਣ ਕਲਾਂ ਜਿਸਦੇ ਖਿਲਾਫ ਮੁਕਦਮਾਂ ਨੰਬਰ 90 ਮਿਤੀ 3-1-2023 ਅ/ਧ 22 ਸੀ NDPS Act ਥਾਣਾ ਮੌੜ ਵਿਖੇ ਦਰਜ ਹੈ ਜਿਸ ਵੱਲੋਂ ਨਸ਼ਾ ਤਸਕਰੀ ਕਰਕੇ 15,75000/- ਰੁਪਏ ਦੀ ਪ੍ਰਾਪਰਟੀ ਦਾ ਕੇਸ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ। ਊਨਾ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ, ਦੀ ਜਾਣਕਾਰੀ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article