Saturday, January 18, 2025
spot_img

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਘਰ ਗੂੰਜਣਗੀਆਂ ਕਿਲਕਾਰੀਆਂ, ਬੱਚੇ ਨੂੰ ਜਨਮ ਦੇਵੇਗੀ ਮਾਂ ਚਰਨ ਕੌਰ

Must read

ਮਾਨਸਾ, 27 ਫਰਵਰੀ 2024 – ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਘਰ ਫੇਰ ਕਿਲਕਾਰੀਆਂ ਗੂੰਜਣਗੀਆਂ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਮਾਤਾ ਚਰਨ ਕੌਰ ਦੇ ਘਰ ਇੱਕ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਾਰਚ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੇ ਹਨ। ਮਰਹੂਮ ਸਿੱਧੂ ਮੂਸੇਵਾਲਾ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਵਜ੍ਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਆਈਵੀਐਫ ਤਕਨੀਕ ਅਪਣਾਈ ਹੈ।

ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article