ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਹੈ ਕਿ ਗੋਲਡੀ ਬਰਾੜ ਨੂੰ ਮੰਗਲਵਾਰ (30 ਅਪ੍ਰੈਲ) ਦੀ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿੱਚ ਗੋਲੀ ਮਾਰ ਦਿੱਤੀ ਗਈ ਸੀ।
ਗੋਲਡੀ ਬਰਾੜ ਆਪਣੇ ਇੱਕ ਦੋਸਤ ਨਾਲ ਘਰ ਦੇ ਬਾਹਰ ਗਲੀ ਵਿੱਚ ਖੜ੍ਹਾ ਸੀ। ਇਸ ਦੌਰਾਨ ਕੁਝ ਬਦਮਾਸ਼ ਆਏ ਅਤੇ ਗੋਲੀਆਂ ਚਲਾ ਕੇ ਭੱਜ ਗਏ। ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਸ ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ।
ਅਮਰੀਕੀ ਪੁਲਿਸ ਅਧਿਕਾਰੀ ਲੈਸਲੇ ਵਿਲੀਅਮਸ ਨੇ ਇੱਕ ਚੈਨਲ ਨੂੰ ਦੱਸਿਆ ਕਿ ਦੋ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ। ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ ਗੋਲਡੀ ‘ਤੇ ਗੋਲੀਆਂ ਚਲਾਈਆਂ। ਫਿਲਹਾਲ ਇਸ ‘ਤੇ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।