ਮੋਗਾ ਦੇ ਪਿੰਡ ਦੌਧਰ ‘ਚ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ ਹੈ। ਬੰਬੀਹਾ ਗੈਂਗ ਦੇ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਕਰਾਸ ਫਾਇਰਿੰਗ ਹੋਈ ਹੈ। ਜਿਸ ਤੋਂ ਬਾਅਦ 3 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਮੁਕਾਬਲਾ ਪੈਟਰੋਲ ਪੰਪ ਨੇੜੇ ਹੋਇਆ। ਇਸ ਦੌਰਾਨ ਪੁਲਿਸ ਦੀਆਂ ਗੱਡੀਆਂ ’ਤੇ ਵੀ ਗੋਲੀਆਂ ਚਲਾਈਆਂ ਗਈਆਂ। ਫੜੇ ਗਏ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਗੈਂਗਸਟਰ ਬਾਈਕ ‘ਤੇ ਸਵਾਰ ਸਨ। ਨਾਕਾਬੰਦੀ ਦੌਰਾਨ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ। ਮੋਗਾ ਦੇ ਸੀਆਈਏ ਸਟਾਫ਼ ਵੱਲੋਂ ਇਹ ਕਾਰਵਾਈ ਕੀਤੀ ਹੈ।