Wednesday, November 27, 2024
spot_img

ਲੁਧਿਆਣਾ ਗੈਸ ਲੀਕ ਹਾਦਸੇ ‘ਤੇ ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ

Must read

ਪੰਜਾਬ ਦੇ ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਤੋਂ ਬਾਅਦ ਪ੍ਰਦੂਸ਼ਣ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਉਦਯੋਗਾਂ ਤੋਂ ਪਾਣੀ ਦੇ ਨਮੂਨੇ ਲੈਣ ਲਈ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ, ਜੋ ਕਿ ਗਿਆਸਪੁਰਾ ਸਥਿਤ ਉਦਯੋਗਿਕ ਇਕਾਈਆਂ ਤੋਂ ਨਮੂਨੇ ਇਕੱਠੇ ਕਰ ਰਹੀਆਂ ਹਨ। ਇਨ੍ਹਾਂ ਨਮੂਨਿਆਂ ਦੀ ਜਾਂਚ ਖਰੜ ਵਿੱਚ ਸਥਾਪਤ ਕੈਮੀਕਲ ਲੈਬ ਵਿੱਚ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮਾਮਲੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਜਦਕਿ ਹਰੇਕ ਜ਼ਖਮੀ ਨੂੰ 50,000 ਰੁਪਏ ਦਿੱਤੇ ਜਾਣਗੇ। ਦੂਜੇ ਪਾਸੇ ਗੈਸ ਲੀਕ ਮਾਮਲੇ ‘ਚ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਤੱਕ ਲੱਗੇ ਸੀਸੀਟੀਵੀ ਕੈਮਰਿਆਂ ‘ਚ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ ਹੈ ਕਿ ਕੋਈ ਵਿਅਕਤੀ ਜਾਂ ਟੈਂਕਰ ਸੀਵਰੇਜ ‘ਚ ਕੈਮੀਕਲ ਪਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ.ਆਈ.ਟੀ. ਐਸਆਈਟੀ ਕਮੇਟੀ ਵਿੱਚ ਇਨਵੈਸਟੀਗੇਸ਼ਨ ਡੀਸੀਪੀ ਹਰਮੀਤ ਹੁੰਦਲ, ਏਡੀਸੀਪੀ-2 ਸੁਹੇਲ ਮੀਰ, ਏਡੀਸੀਪੀ-4 ਤੁਸ਼ਾਰ ਗੁਪਤਾ, ਏਸੀਪੀ ਸਾਊਥ ਅਤੇ ਐਸਐਚਓ ਸ਼ਾਮਲ ਹਨ।

ਪੁਲੀਸ ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਇਹ ਸਨਅਤੀ ਕੂੜਾ ਪਹਿਲੀ ਵਾਰ ਡੰਪ ਨਹੀਂ ਕੀਤਾ ਗਿਆ। ਸਨਅਤੀ ਕੂੜਾ ਅਕਸਰ ਇਨ੍ਹਾਂ ਸੀਵਰੇਜਾਂ ਵਿੱਚ ਡੰਪ ਕੀਤਾ ਜਾਂਦਾ ਰਿਹਾ ਹੈ। ਜ਼ਿਲ੍ਹਾ ਪੁਲੀਸ ਇਸ ਮਾਮਲੇ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਵੀ ਪੁੱਛਗਿੱਛ ਕਰੇਗੀ। ਇਸ ਮਾਮਲੇ ਨੂੰ ਹਲਕੇ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ। ਨੋਡਲ ਏਜੰਸੀ ਕੋਲ ਇਹਨਾਂ ਉਦਯੋਗਾਂ ਦਾ ਰਿਕਾਰਡ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article