Wednesday, November 27, 2024
spot_img

ਲੁਧਿਆਣਾ ‘ਚ ਸੈਰ ਕਰ ਰਹੇ ਨੌਜਵਾਨ ਦਾ ਕ.ਤਲ, ਵਿਰੋਧ ਕਰਨ ‘ਤੇ ਤੇਜ਼ਧਾਰ ਹਥਿਆ*ਰਾਂ ਨਾਲ ਕੀਤਾ ਹਮਲਾ

Must read

ਲੁਧਿਆਣਾ ਵਿੱਚ ਅੱਜ ਸਵੇਰੇ ਸੈਰ ਕਰ ਰਹੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ। ਖੂਨ ਨਾਲ ਲੱਥਪੱਥ ਨੌਜਵਾਨ ਨੇ ਰੌਲਾ ਪਾਇਆ ਤਾਂ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਸੰਜੇ ਗਾਂਧੀ ਕਲੋਨੀ ਵਾਸੀ ਦਿਨੇਸ਼ ਕੁਮਾਰ ਵਜੋਂ ਹੋਈ ਹੈ। ਉਸ ਕੋਲੋਂ ਮੋਬਾਈਲ ਅਤੇ ਨਕਦੀ ਖੋਹਣ ਦੀ ਵੀ ਕੋਸ਼ਿਸ਼ ਕੀਤੀ ਗਈ।

ਦਿਨੇਸ਼ ਨੇ ਜਦੋਂ ਬਦਮਾਸ਼ਾਂ ਨੂੰ ਖੋਹਣ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਉਸਦੀ ਮੌਤ ਹੋ ਗਈ। ਇਸ ਤੋਂ ਬਾਅਦ ਲੋਕਾਂ ਨੇ ਸੜਕ ‘ਤੇ ਲਾਸ਼ ਪਈ ਦੇਖ ਕੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਕੋਈ ਵੀ ਸੁਰਾਗ ਹਾਸਲ ਕਰਨ ਲਈ ਪੁਲਿਸ ਆਸ-ਪਾਸ ਦੇ ਕੈਮਰਿਆਂ ਨੂੰ ਸਕੈਨ ਕਰ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article