ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ। ਪੁਲੀਸ ਨੇ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ।
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ- ਮੈਂ ਸ਼ਹਿਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ ਕਰਨੀ ਸੀ। ਅੱਜ ਸਵੇਰੇ ਜਦੋਂ ਉਹ ਘਰੋਂ ਨਿਕਲਣ ਲੱਗਾ ਤਾਂ ਪੁਲੀਸ ਨੇ ਉਸ ਨੂੰ ਰੋਕ ਲਿਆ। ਤਲਵਾੜ ਨੇ ਕਿਹਾ- ਅੱਜ ਅਸੀਂ ਜਿਨ੍ਹਾਂ ਪ੍ਰੋਜੈਕਟਾਂ ਦਾ ਦੌਰਾ ਕੀਤਾ ਉਹ ਕਾਂਗਰਸ ਦੇ ਸਮੇਂ ਸ਼ੁਰੂ ਹੋਏ ਸਨ।