Wednesday, November 27, 2024
spot_img

ਲੁਧਿਆਣਾ : ਵਿਜੀਲੈਂਸ ਦੀ ਟੀਮ ਨੇ 35000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ BDPO

Must read

ਲੁਧਿਆਣਾ, ਪੰਜਾਬ ਵਿੱਚ, ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੱਖੋਵਾਲ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀਡੀਪੀਓ) ਗੁਰਮੁੱਖ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ ਲੁਧਿਆਣਾ ਵਿੱਚ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਕਤ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਨਾਲ ਮਿਲ ਕੇ ਆਪਣੀ ਤਨਖਾਹ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਹੁਣ ਉਸ ਨੇ ਚੰਦਾ ਇਕੱਠਾ ਕਰਕੇ 30 ਹਜ਼ਾਰ ਰੁਪਏ ਇਕੱਠੇ ਕਰ ਲਏ ਹਨ, ਪਰ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ।

ਐਸਐਸਪੀ ਸੰਧੂ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਤਹਿਤ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article