ਚੰਡੀਗੜ੍ਹ, 1 ਮਈ, 2024: ਪੰਜਾਬ ‘ਚ ਲੋਕ ਸਭਾ ਚੋਣਾਂ 1 ਜੂਨ 2024 ਨੂੰ ਪੈਣ ਜਾ ਰਹੀਆਂ ਹਨ। ਪਰ ਹਰ ਪਾਰਟੀਆਂ ਦੇ ਆਗੂਆਂ ਵੱਲੋਂ ਇੱਕ ਪਾਰਟੀ ਨੂੰ ਛੱਡ ਦੂਜੀ ਪਾਰਟੀ ‘ਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਬੀਤੇ ਦਿਨ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਵੱਲੋਂ ਟਿਕਟ ਨਾ ਮਿਲਣ ਦੀ ਨਾਰਾਜ਼ਗੀ ‘ਚ ਅਸਤੀਫ਼ਾ ਦੇ ਦਿੱਤਾ ਗਿਆ। ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਆਪਣੇ ਸਾਥੀਆਂ ਸਮੇਤ ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਦਲਵੀਰ ਗੋਲਡੀ ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਹੇ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 2017 ਤੋਂ 2022 ਤੱਕ ਵਿਧਾਇਕ ਵੀ ਰਹੇ ਹਨ। ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਖਾਰਜ ਕੀਤੇ ਜਾਣ ਤੋਂ ਬਾਅਦ ਗੋਲਡੀ ਕਾਫੀ ਨਾਰਾਜ਼ ਸੀ ਅਤੇ ਬੀਤੇ ਦਿਨੀਂ ਉਸ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਨੇ ਇਸੇ ਸੀਟ ਤੋਂ ਸੁਖਪਾਲ ਖਹਿਰਾ ਨੂੰ ਚੁਣਿਆ ਹੈ। ਗੋਲਡੀ ਕੁਝ ਦਿਨ ਪਹਿਲਾਂ ਖਹਿਰਾ ਦੇ ਪ੍ਰਚਾਰ ‘ਚ ਨਜ਼ਰ ਆਏ ਸਨ।