Wednesday, November 27, 2024
spot_img

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

Must read

ਦਰਬਾਰ ਸਾਹਿਬ ਦੇ ਸੇਵਾਦਾਰ ਕੈਟਾਗਰੀ ਵਾਈਜ਼ ਪਾਉਣਗੇ ਡਰੈਸ ਅਤੇ ਹਰ ਇੱਕ ਸੇਵਾਦਾਰ ਦੇ ਗੱਲ ਚੋਂ ਹੋਵੇਗਾ ਆਈ ਕਾਰਡ : ਭਗਵੰਤ ਸਿੰਘ ਮੈਨੇਜਰ ਦਰਬਾਰ ਸਾਹਿਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਡ੍ਰੈੱਸ ਕੋਡ ਦੇ ਨਾਲ-ਨਾਲ ਗਲੇ ਵਿਚ ਸ਼ਨਾਖਤੀ ਕਾਡ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਗੁਰਦੁਆਰਾ ਸਾਹਿਬ ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਆਸਾਨੀ ਨਾਲ ਹੋ ਸਕਦੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਵਾਰ ਮੁੜ ਤੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਡ੍ਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਵਿਚ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿਚ ਸ਼ਨਾਖਤੀ ਕਾਰਡ ਪਾਉਣਾ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਪ੍ਰਧਾਨ ਧਾਮੀ ਨੇ ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਸਕੱਤਰ ਪ੍ਰਤਾਪ ਸਿੰਘ ਨੂੰ ਸਖਤ ਹਦਾਇਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਅ ਰਹੇ ਹਰੇਕ ਮੁਲਾਜ਼ਮ ਜਾਂ ਅਧਿਕਾਰੀ ਲਈ ਇਹ ਹੁਕਮ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੇ ਨਾਲ-ਨਾਲ ਸਕੂਲਾਂ ਕਾਲਜਾਂ ਦੇ ਵਿਚ ਡਿਊਟੀ ਤੇ ਤਾਇਨਾਤ ਸੇਵਾਦਾਰ ਵੀ ਇਸ ਹੁਕਮ ਦੀ ਪਾਲਣਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਾਲਜਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮ ਅਤੇ ਅਧਿਕਾਰੀ ਵੀ ਆਪਣਾ ਸ਼ਨਾਖਤੀ ਕਾਰਡ ਗਲੇ ਵਿਚ ਪਾ ਕੇ ਡਿਊਟੀ ਸਮੇਂ ਤਾਇਨਾਤ ਰਹਿਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article