Wednesday, November 27, 2024
spot_img

ਹਾਈਕੋਰਟ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈਕੇ ਸੁਣਾਇਆ ਅਪਣਾ ਫੈਸਲਾ, ਤੈਅ ਕੀਤੀ ਇਹ ਤਾਰੀਕ

Must read

ਦਿ ਸਿਟੀ ਹੈੱਡ ਲਾਈਨਸ

ਚੰਡੀਗੜ੍ਹ, 24 ਜਨਵਰੀ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨੂੰ ਲੈਕੇ ਪਾਈ ਗਈ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਸੁਣਾਇਆ ਹੈ। ਫ਼ੈਸਲੇ ‘ਚ ਚੰਡੀਗੜ੍ਹ ਦੇ ਮੇਅਰ, ਸੀਨੀਅਰ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹੁਣ 30 ਜਨਵਰੀ ਦਿਨ ਮੰਗਲਵਾਰ ਨੂੰ ਹੋਵੇਗੀ। ਚੋਣ ਨੂੰ ਲੈਕੇ ਹਾਈਕੋਰਟ ਨੇ ਕੁੱਝ ਗਾਈਡ ਲਾਈਨ ਵੀ ਜਾਰੀ ਕੀਤੀਆਂ ਹਨ।
ਹਾਈਕਰੋਟ ਨੇ ਪਟੀਸ਼ਨ ’ਤੇ ਫੈਸਲਾ ਸੁਣਾਉਂਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਚੰਡੀਗੜ੍ਹ ਦੇ ਮੇਅਰ, ਸੀਨੀਅਰ ਮੇਅਰ ਤੇ ਡਿਪਟੀ ਮੇਅਰ ਦੀ ਚੋਣ 30 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਨਗਰ ਨਿਗਮ ਚੰਡੀਗੜ੍ਹ ਦੇ ਦਫ਼ਤਰ ਵਿੱਚ ਹੋਵੇਗੀ। ਆਦੇਸ਼ ਅਨੁਸਾਰ ਚੋਣ ਸਮੇਂ ਕਿਸੇ ਵੀ ਬਾਹਰੀ ਵਿਅਕਤੀ ਨੂੰ ਆਉਣ ਦੀ ਆਗਿਆ ਨਹੀਂ ਹਵੇਗੀ ਅਤੇ ਸਮੂਹ ਕੌਂਸਲਰਾਂ ਦੀ ਸੁਰਖਿਆਂ ਦੀ ਜ਼ਿਮੇਵਾਰੀ ਚੰਡੀਗੜ੍ਹ ਪੁਲਿਸ ਪ੍ਰਸ਼ਾਸ਼ਨ ਦੀ ਹਵੇਗੀ। ਇਸਦੇ ਨਾਲ ਹੀ ਹਾਈਕੋਰਟ ਨੇ ਕੌਂਸਲਰਾਂ ਵਲੋਂ ਚੋਣ ਅਧਿਕਾਰੀ ਨੂੰ ਨਿਯੁਕਤ ਕਰਨ ਦੀ ਕੀਤੀ ਅਪੀਲ ਨੂੰ ਖਾਰਿਜ ਕੀਤਾ ਹੈ ਅਤੇ ਚੋਣ ਕਰਵਾਉਣ ਲਈ ਤਾਰੀਖ ਤੈਅ ਤੇ ਚੋਣ ਦਾ ਸਮਾਂ ਤੈਅ ਕਰਨਾ ਹੈ। ਇਸਦੇ ਨਾਲ ਹੀ ਚੋਣ ਕਰਵਾਉਣ ਲਈ ਅਫ਼ਸਰਾਂ ਦਾ ਫੈਸਲਾ ਕਰਨਾ ਪ੍ਰਸ਼ਾਸਨ ਨੂੰ ਦਿੱਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article