Wednesday, November 27, 2024
spot_img

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Must read

ਸਲੋਕੁ ਮਹਲਾ ੨ ॥

ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥

ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article