ਭਾਰਤ ਸਰਕਾਰ ਨੇ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਲੰਡੇ ‘ਤੇ ਤਰਨਤਾਰਨ ਦੇ ਥਾਣੇ ‘ਤੇ ਹਮਲਾ ਕਰਨ ਦਾ ਵੀ ਦੋਸ਼ ਹੈ।
ਇਸ ਵੇਲੇ ਕੈਨੇਡਾ ਵਿੱਚ ਬੈਠ ਕੇ ਉਹ ਭਾਰਤ ਵਿਰੁੱਧ ਆਪਣੀਆਂ ਸਰਗਰਮੀਆਂ ਜਾਰੀ ਰੱਖ ਰਿਹਾ ਹੈ। ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਸਬੰਧਤ ਹੈ। ਕੈਨੇਡਾ ਤੋਂ ਭਾਰਤ ਵਿੱਚ ਦਹਿਸ਼ਤ ਫੈਲਾਉਣ ਵਾਲੇ ਲਖਬੀਰ ਲੰਡਾ ਖ਼ਿਲਾਫ਼ ਕਤਲ ਅਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਕੇਸ ਦਰਜ ਹਨ।