Wednesday, November 27, 2024
spot_img

ਕਪੂਰਥਲਾ : ਗੁਰਦੁਆਰੇ ‘ਚ ਬੇਅਦਬੀ ਦੇ ਸ਼ੱਕ ‘ਚ ਨਿਹੰਗ ਸਿੰਘ ਨੇ ਕੀਤਾ ਨੌਜਵਾਨ ਦਾ ਕਤ*ਲ

Must read

ਕਪੂਰਥਲਾ ‘ਚ ਫਗਵਾੜਾ ਦੇ ਇੱਕ ਗੁਰਦੁਆਰੇ ਵਿੱਚ ਬੇਅਦਬੀ ਦੇ ਸ਼ੱਕ ਵਿੱਚ ਨਿਹੰਗਾਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਕਤਲ ਕਰਨ ਵਾਲੇ ਨਿਹੰਗ ਨੇ ਆਪਣੇ ਆਪ ਨੂੰ ਚੌੜਾ ਖੂਹ ਗੁਰਦੁਆਰਾ ਸਾਹਿਬ ਕੰਪਲੈਕਸ ਅੰਦਰ ਬੰਦ ਕਰ ਲਿਆ ਹੈ। ਪੁਲਿਸ ਸੂਤਰਾਂ ਅਨੁਸਾਰ ਕਤਲ ਦੀ ਵਾਰਦਾਤ ਦੇਰ ਰਾਤ ਹੋਈ ਹੈ ਪਰ ਲਾਸ਼ ਅਜੇ ਵੀ ਗੁਰਦੁਆਰੇ ਵਿੱਚ ਪਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਮਾਹੌਲ ਖ਼ਰਾਬ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਵੀ ਮੌਕੇ ’ਤੇ ਤਾਇਨਾਤ ਕੀਤੇ ਗਏ ਹਨ। ਕਾਤਲ ਨਿਹੰਗ ਰਮਨਦੀਪ ਸਿੰਘ ਹੈ। ਕਤਲ ਤੋਂ ਬਾਅਦ ਨਿਹੰਗ ਨੇ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਹੈ।

ਫਗਵਾੜਾ ਦੇ ਐੱਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨਿਹੰਗ ਨੇ ਗੁਰਦੁਆਰਾ ਚੌਰਾ ਖੂਹ ‘ਚ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦਾ ਕਤਲ ਕਰ ਦਿੱਤਾ। ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article