Wednesday, November 27, 2024
spot_img

ਲੁਧਿਆਣਾ ‘ਚ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

Must read

ਦਿ ਸਿਟੀ ਹੈੱਡਲਾਈਨਸ

ਲੁਧਿਆਣਾ,17 ਜਨਵਰੀ : ਸ਼ਹਿਰ ਦੇ ਫੋਕਲ ਪੁਆਇੰਟ ਫੇਜ਼-5 ਦੇ ਇਲਾਕੇ ਵਿੱਚ ਦੇਰ ਰਾਤ ਪਤੀ ਪਤਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਕਰਨ (40) ਅਤੇ ਕਮਲਾ (38) ਵਜੋਂ ਹੋਈ ਹੈ।ਇਸ ਘਟਨਾ ਦਾ ਉਸ ਸਮੇਂ ਪਤਾ ਜਦੋਂ ਮਰਨ ਵਾਲਾ ਵਿਅਕਤੀ ਫੈਕਟਰੀ ਨਹੀਂ ਗਿਆ ਤਾਂ ਉਸ ਦੀ ਫੈਕਟਰੀ ਦੇ ਸਾਥੀਆਂ ਨੇ ਉਸ ਨੂੰ ਬੁਲਾਉਣ ਲਈ ਫੋਨ ਕੀਤਾ, ਜਦੋਂ ਉਸ ਨੇ ਫੋਨ ਨਾ ਚੁੱਕਿਆ। ਜਿਸ ਤੋਂ ਬਾਅਦ ਉਸ ਦੇ ਸਾਥੀ ਕਮਰੇ ਆ ਗਏ। ਕਮਰਾ ਅੰਦਰੋਂ ਬੰਦ ਹੋਣ ਕਾਰਨ ਪੁਲਿਸ ਅਤੇ ਮਕਾਨ ਮਾਲਕ ਦੀ ਹਾਜ਼ਰੀ ਵਿੱਚ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਪਤੀ ਪਤਨੀ ਦੋਵਾਂ ਦੀਆਂ ਲਾਸ਼ਾਂ ਮਿਲੀਆਂ।ਮਿਲੀ ਜਾਣਕਾਰੀ ਅਨੁਸਾਰ ਦੋਵੇਂ ਪਤੀ ਪਤਨੀ ਨੇਪਾਲ ਦੇ ਰਹਿਣ ਵਾਲੇ ਸਨ। ਢੰਡਾਰੀ ਪੁਲਿਸ ਚੌਕੀ ਦੇ ਮੁਲਾਜ਼ਮਾਂ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਦੋਵੇਂ ਪਤੀ ਪਤਨੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article