Wednesday, November 27, 2024
spot_img

ਸੰਘਣੀ ਧੁੰਦ ਅਤੇ ਠੰਢ ਦੇ ਮੱਦੇਨਜ਼ਰ ਪ੍ਰਸ਼ਾਸ਼ਨ ਨੇ ਲਿਆ ਵੱਡਾ ਫ਼ੈਸਲਾ, ਹੁਣ ਇਸ ਤਰੀਕ ਤੋਂ ਹੀ ਖੁੱਲ੍ਹਣਗੇ ਸਕੂਲ

Must read

ਚੰਡੀਗੜ੍ਹ : ਠੰਡ ਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹੁਣ 29 ਜਨਵਰੀ ਤੋਂ ਹੀ ਸਕੂਲਾਂ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਨੂੰ 26 ਜਨਵਰੀ ਤੋਂ ਬਾਅਦ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ।

ਆਮ ਤੌਰ ‘ਤੇ ਵਿਦਿਆਰਥੀ ਗਣਤੰਤਰ ਦਿਵਸ ਮੌਕੇ ਪਰੇਡ ‘ਚ ਹਿੱਸਾ ਲੈਂਦੇ ਹਨ ਜਿਸ ਕਾਰਨ ਸਕੂਲਾਂ ਵਿਚ 27 ਜਨਵਰੀ ਨੂੰ ਵੀ ਛੁੱਟੀ ਕਰ ਦਿੱਤੀ ਜਾਂਦੀ ਹੈ, ਇਸੇ ਕਾਰਨ ਹੁਣ ਸਕੂਲਾਂ ਨੂੰ 29 ਜਨਵਰੀ ਨੂੰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ 23, 24 ਅਤੇ 25 ਨੂੰ ਆਨਲਾਈਨ ਕਲਾਸਾਂ ਲਗਾਈਆਂ ਜਾ ਸਕਦੀਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article