Friday, September 20, 2024
spot_img

ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ*ਤ

Must read

2018 ਵਿਚ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁਕੇਰੀਆਂ ਦੇ ਪਿੰਡ ਭੰਗਾਲਾ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਜ਼ਿਆਦਾ ਬਰਫ਼ ਹੋਣ ਕਾਰਨ ਟਰੱਕ ਦੇ ਖਿਸਕ ਜਾਣ ਕਾਰਨ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਮਰਨਪਾਲ ਸਿੰਘ ਸਿੱਧੂ ਵਜੋਂ ਹੋਈ ਹੈ। ਸਿਮਰਨਪਾਲ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਅਵਤਾਰ ਸਿੰਘ ਵੱਲੋਂ ਪੰਜਾਬ ਸਰਕਾਰ ਨੂੰ ਸਿਮਰਨਪਾਲ ਸਿੰਘ ਸਿੱਧੂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਦੀ ਮੰਗ ਕੀਤੀ ਗਈ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article