Wednesday, November 27, 2024
spot_img

ਆਪ ਸਰਕਾਰ ਦਾ ਬੱਸਾਂ ਵਿੱਚ ਸਫ਼ਰ ਨੂੰ ਲੈਕੇ ਵੱਡਾ ਐਲਾਨ, ਜਲਦ ਹੀ ਇਹ ਵਰਗ ਲੈ ਸਕੇਗਾ ਸਹੂਲਤ

Must read

ਦਿ ਸਿਟੀ ਹੈੱਡ ਲਾਈਨਸ

ਦਿੱਲੀ ਸਰਕਾਰ ਨੇ ਅੱਜ ਸੋਮਵਾਰ ਨੂੰ ਦਿੱਲੀ ਦੀਆਂ ਬੱਸਾਂ ‘ਚ ਮੁਫਤ ਯਾਤਰਾ ਨੂੰ ਲੈਕੇ ਵੱਡਾ ਐਲਾਨ ਕੀਤਾ ਹੈ। ਦਿੱਲੀ ‘ਚ ਔਰਤਾਂ ਤੋਂ ਬਾਅਦ ਹੁਣ ਟਰਾਂਸਜੈਂਡਰ ਵੀ ਡੀਟੀਸੀ ਬੱਸਾਂ ‘ਚ ਮੁਫਤ ਸਫਰ ਕਰ ਸਕਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਟਰਾਂਸਜੈਂਡਰ ਭਾਈਚਾਰੇ ਦੇ ਲੋਕਾਂ ਨਾਲ ਵਿਤਕਰਾ ਨਹੀਂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਬਰਾਬਰ ਦਾ ਹੱਕ ਮਿਲਣਾ ਚਾਹੀਦਾ ਹੈ। ਇਸ ਲਈ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਰਾਂਸਜੈਂਡਰ ਭਾਈਚਾਰੇ ਲਈ ਡੀਟੀਸੀ ਵਿੱਚ ਮੁਫਤ ਯਾਤਰਾ ਦਾ ਐਲਾਨ ਕੀਤਾ ਹੈ। ਟਰਾਂਸਜੈਂਡਰ ਭਾਈਚਾਰਾ ਜਲਦੀ ਹੀ ਇਸ ਸਕੀਮ ਦਾ ਲਾਭ ਲੈ ਸਕੇਗਾ, ਇਸ ਨੂੰ ਕੁਝ ਦਿਨਾਂ ਵਿੱਚ ਕੈਬਨਿਟ ਵੱਲੋਂ ਪਾਸ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਸਾਡੇ ਸਮਾਜਿਕ ਮਾਹੌਲ ਵਿੱਚ ਟਰਾਂਸਜੈਂਡਰ ਭਾਈਚਾਰਾ ਕਾਫੀ ਹੱਦ ਤੱਕ ਨਜ਼ਰਅੰਦਾਜ਼ ਹੈ। ਅਜਿਹਾ ਨਹੀਂ ਹੋਣਾ ਚਾਹੀਦਾ, ਉਹ ਵੀ ਇਨਸਾਨ ਹਨ ਅਤੇ ਉਨ੍ਹਾਂ ਦੇ ਵੀ ਬਰਾਬਰ ਦੇ ਅਧਿਕਾਰ ਹਨ। ਦਿੱਲੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਟਰਾਂਸਜੈਂਡਰ ਭਾਈਚਾਰੇ ਲਈ ਵੀ ਦਿੱਲੀ ਬੱਸਾਂ ‘ਚ ਸਫਰ ਮੁਫਤ ਹੋਵੇਗਾ। ਜਲਦੀ ਹੀ ਇਸ ਨੂੰ ਕੈਬਨਿਟ ਵੱਲੋਂ ਪਾਸ ਕਰਕੇ ਲਾਗੂ ਕਰ ਦਿੱਤਾ ਜਾਵੇਗਾ। ਮੈਨੂੰ ਪੂਰੀ ਉਮੀਦ ਹੈ ਕਿ ਇਸ ਫੈਸਲੇ ਨਾਲ ਟਰਾਂਸਜੈਂਡਰ ਭਾਈਚਾਰੇ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article