ਚੰਡੀਗੜ੍ਹ, 16 ਫਰਵਰੀ 2024 – ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ। ਇਹ ਰਾਤ 8 ਵਜੇ ਤੋਂ 1:30 ਵਜੇ ਤੱਕ ਚੱਲੀ। ਸੂਤਰਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ ਵਿਚ ਕਿਸਾਨਾਂ ਅਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ। ਕਿਸਾਨ ਆਗੂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ‘ਤੇ ਅੜੇ ਰਹੇ।
ਚੰਡੀਗੜ੍ਹ ਵਿਚ ਕਿਸਾਨਾਂ ਦੇ ਨਾਲ ਕੇਂਦਰੀ ਮੰਤਰੀਆਂ ਦੀ ਤੀਜੇ ਦੌਰ ਦੀ ਬੈਠਕ ਚੱਲ ਰਹੀ ਸੀ ਜੋ ਕਿ ਬੇਨਤੀਜਾ ਹੀ ਨਿਕਲੀ ਹੈ। ਮੀਟਿੰਗ ਵਿਚ ਅਰਜੁਨ ਮੁੰਡਾ ਕੇਂਦਰੀ ਖੇਤੀਬਾੜੀ ਮੰਤਰੀ, ਪੀਯੂਸ਼ ਗੋਇਲ ਫੂਡ ਸਪਲਾਈ ਮਨਿਸਟਰ ਤੇ ਨਿਤਿਆਨੰਦ ਕੇਂਦਰੀ ਗ੍ਰਹਿ ਰਾਜ ਮੰਤਰੀ ਸ਼ਾਮਲ ਰਹੇ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਪਾਲ ਚੀਮਾ ਵੀ ਇਸ ਬੈਠਕ ਵਿਚ ਸ਼ਾਮਲ ਸਨ। ਇਸ ਬੈਠਕ ਨੂੰ ਲੈ ਕੇ ਕਈ ਉਮੀਦਾਂ ਪ੍ਰਗਟਾਈਆਂ ਜਾ ਰਹੀਆਂ ਸਨ ਪਰ ਇਕ ਵਾਰ ਫਿਰ ਤੋਂ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚ ਮੀਟਿੰਗ ਵਿਚ ਕੋਈ ਸਕਾਰਾਤਮਕ ਜਵਾਬ ਨਹੀਂ ਮਿਲ ਸਕਿਆ ਜਿਸ ਦੇ ਬਾਅਦ ਕਿਸਾਨ ਨੇ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।
ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤੱਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਵੀ ਮੌਜੂਦ ਸਨ।