ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 5 ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਪਿਛਲ਼ੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ ਅਤੇ ਨਵੀਆਂ ਪੰਚਾਇਤਾਂ ਦੀ ਚੋਣ ਹੋਣ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਇਸ ਤੋਂ ਪਹਿਲਾਂ ਪੰਚਾਇਤ ਵਿਭਾਗ ਨੇ 10 ਅਗਸਤ ਨੂੰ ਪੰਚਾਇਤਾਂ ਨੂੰ ਭੰਗ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਇਸ ਫੈਸਲੇ ਦਾ ਵਿਰੋਧ ਹੋਇਆ ਸੀ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਇਹ ਦਲੀਲ ਦਿੱਤੀ ਗਈ ਸੀ ਕਿ ਪੰਚਾਇਤਾਂ ਦਾ ਕਾਰਜਕਾਲ ਬਾਕੀ ਰਹਿੰਦਾ ਹੈ। ਅਜਿਹੇ ‘ਚ ਸਰਕਾਰ ਨੇ ਫਿਰ ਤੋਂ ਇਹ ਹੁਕਮ ਵਾਪਸ ਲੈ ਲਿਆ ਹੈ।