Wednesday, November 27, 2024
spot_img

ਨੌਜਵਾਨਾਂ ਲਈ ਖੁਸ਼ਖਬਰੀ : ਪੰਜਾਬ ਪੁਲਿਸ ‘ਚ 1800 ਕਾਂਸਟੇਬਲ ਅਸਾਮੀਆਂ ਲਈ ਹੋਵੇਗੀ ਭਰਤੀ, ਇੰਝ ਕਰੋ ਅਪਲਾਈ

Must read

ਚੰਡੀਗੜ੍ਹ, 29 ਫਰਵਰੀ 2024 – ਪੰਜਾਬ ਪੁਲਿਸ ‘ਚ 1800 ਕਾਂਸਟੇਬਲ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਭਰਤੀ ਜ਼ਿਲ੍ਹੇ ਅਤੇ ਹਥਿਆਰਬੰਦ ਕਾਡਰ ‘ਚ ਕਾਂਸਟੇਬਲ ਅਹੁਦੇ ਲਈ ਹੋਵੇਗੀ। ਸਰਕਾਰ ਨੇ ਭਰਤੀ ਪ੍ਰਕਿਰਿਆ ਲਈ ਆਨਲਾਈਨ ਅਪਲਾਈ ਕਰਨ ਦਾ ਕੰਮ 14 ਮਾਰਚ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ, ਜਦਕਿ ਅਪਲਾਈ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਹੋਵੇਗੀ। ਆਖਿ ਦਿਨ ਨੂੰ ਰਾਤ 11.55 ਵਜੇ ਤੱਕ ਅਪਲਾਈ ਕੀਤਾ ਜਾ ਸਕੇਗਾ।

ਇਹ ਭਰਤੀ ਕੇਂਦਰੀ ਕਾਂਸਟੇਬਲ ਭਰਤੀ ਬੋਰਡ, ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਸਾਰੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਹੁਣ ਤੱਕ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ।

ਪੰਜਾਬ ਪੁਲਿਸ ਨੇ ਇਸ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਉਪਰਾਲੇ ਕੀਤੇ ਹਨ। ਇੱਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਰਤੀ ਪ੍ਰਕਿਰਿਆ ਦੌਰਾਨ ਆਨਲਾਈਨ ਅਪਲਾਈ ਕਰਨ ਸਮੇਂ ਕਿਸੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਹੈਲਪ ਡੈਸਕ ਲਈ ਤੁਹਾਨੂੰ 022 61306246 ‘ਤੇ ਕਾਲ ਕਰਨੀ ਪਵੇਗੀ। ਜਦਕਿ ਆਨਲਾਈਨ ਅਪਲਾਈ ਕਰਨ ਲਈ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਵੈੱਬਸਾਈਟ https://www.punjabpolice.gov.in/ ‘ਤੇ ਜਾਣਾ ਪਵੇਗਾ। ਉਨ੍ਹਾਂ ਨੂੰ ਇੱਥੋਂ ਭਰਤੀ ਸਬੰਧੀ ਜਾਣਕਾਰੀ ਆਸਾਨੀ ਨਾਲ ਮਿਲ ਜਾਵੇਗੀ। ਜਲਦੀ ਹੀ ਪੁਲਿਸ ਵੱਲੋਂ ਇਸ ਪੋਰਟਲ ‘ਤੇ ਸਾਰੀ ਜਾਣਕਾਰੀ ਅਪਲੋਡ ਕਰ ਦਿੱਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article