Saturday, September 21, 2024
spot_img

ਡੇਰਾ ਬਾਬਾ ਨਾਨਕ ‘ਚ ਹੋਲੀ ਵਾਲੇ ਦਿਨ ਵਾਪਰੀ ਵੱਡੀ ਘਟਨਾ, ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤ*ਲ

Must read

ਅੱਜ ਹੋਲੀ ਦਾ ਤਿਓਹਾਰ ਵਾਲੇ ਦਿਨ ਜਿੱਥੇ ਲੋਕਾਂ ਵੱਲੋਂ ਹੋਲੀ ਮਨਾਈ ਜਾ ਰਹੀ ਹੈ ਉਥੇ ਹੀ ਪੰਜਾਬ ਵਿਚ ਵੱਡੀ ਵਾਰਦਾਤ ਵਾਪਰ ਕੇ ਸਾਹਮਣੇ ਆਈ ਹੈ। ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਚ ਅੱਜ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਮ੍ਰਿਤਕ ਦੀ ਪਹਿਚਾਣ ਰਾਜੂ ਮਸੀਹ ਵਜੋਂ ਹੋਈ ਹੈ ਜਿਸ ਦਾ ਕੁਝ ਸਮਾਂ ਪਹਿਲਾ ਹੀ ਵਿਆਹ ਹੋਇਆ ਸੀ। ਮ੍ਰਿਤਕ ਰਾਜੂ ਆਪਣੇ ਭਰਾ ਦੇ ਨਾਲ ਸਾਮਾਨ ਲੈਣ ਲਈ ਜਾ ਰਿਹਾ ਸੀ ਤੇ ਲੁੱਟ ਕਰਕੇ ਕੁਝ ਬਦਮਾਸ਼ਾਂ ਵੱਲੋ ਉਸ ‘ਤੇ ਹਮਲਾ ਕੀਤਾ ਗਿਆ ਤੇ ਕਿਰਚਾਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਵੱਡੇ ਭਰਾ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਬਚ ਸਕਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article