Saturday, September 21, 2024
spot_img

ਪੰਜਾਬੀ ਫ਼ਿਲਮ ਇੰਡਸਟਰੀ ਦਾ ਮਾਣ ਗੁਲਾਬੋ ਮਾਸੀ ਨਿਰਮਲ ਰਿਸ਼ੀ ਪਦਮਸ਼੍ਰੀ ਨਾਲ ਸਨਮਾਨਿਤ

Must read

ਚੰਡੀਗੜ੍ਹ, 23 ਅਪ੍ਰੈਲ 2024 – ਪੰਜਾਬੀ ਫਿਲਮ ਇੰਡਸਟਰੀ ਦੀ ਗੁਲਾਬੋ ਅੰਟੀ ਵਜੋਂ ਜਾਣੀ ਜਾਂਦੀ ਕਲਾਕਾਰ ਨਿਰਮਲ ਰਿਸ਼ੀ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ। ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ ਨੇ 80 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ ਹੈ।

ਨਿਰਮਲ ਰਿਸ਼ੀ ਦਾ ਜਨਮ 28 ਅਗਸਤ 1946 ਨੂੰ ਬਠਿੰਡਾ ਦੇ ਪਿੰਡ ਖੀਵਾ ਕਲਾਂ ਵਿੱਚ ਹੋਇਆ। ਆਜ਼ਾਦੀ ਤੋਂ ਬਾਅਦ ਇਹ ਇਲਾਕਾ ਹੁਣ ਮਾਨਸਾ ਜ਼ਿਲ੍ਹੇ ਦਾ ਹਿੱਸਾ ਹੈ। ਉਸ ਦੇ ਪਿਤਾ ਬਲਦੇਵ ਕ੍ਰਿਸ਼ਨ ਰਿਸ਼ੀ ਪਿੰਡ ਦੇ ਸਰਪੰਚ ਸਨ। ਕਿਹਾ ਜਾਂਦਾ ਹੈ ਕਿ ਨਿਰਮਲ ਰਿਸ਼ੀ ਨੂੰ ਰੰਗਮੰਚ ਅਤੇ ਭੰਗੜੇ ਦਾ ਬਹੁਤ ਸ਼ੌਕ ਸੀ। ਉਸ ਨੇ ਸਕੂਲ ਤੋਂ ਹੀ ਥੀਏਟਰ ਕਰਨਾ ਸ਼ੁਰੂ ਕਰ ਦਿੱਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article