Wednesday, November 27, 2024
spot_img

CM ਮਾਨ ਆਪਣੀ ਪਤਨੀ ਅਤੇ ਧੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

Must read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ੁੱਕਰਵਾਰ ਨੂੰ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਨਿਆਮਤ ਕੌਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਕੜੀ ਸੁਰੱਖਿਆ ਤਾਇਨਾਤ ਕੀਤੀ ਗਈ।

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ CM ਮਾਨ ਨੇ ਕਿਹਾ ਕਿ ਪਰਮਾਤਮਾ ਨੇ ਪਿਛਲੇ ਮਹੀਨੇ ਮੇਰੇ ਘਰ ਇੱਕ ਧੀ ਨੂੰ ਜਨਮ ਦਿੱਤਾ ਸੀ। ਅੱਜ ਪਹਿਲੀ ਵਾਰ ਇਸ ਬੱਚੀ ਨੂੰ ਲੈ ਕੇ ਘਰੋਂ ਬਾਹਰ ਆਇਆ ਹਾਂ ਤੇ ਸਭ ਤੋਂ ਪਹਿਲਾਂ ਪਰਮਾਤਮਾ ਦੇ ਘਰ ਲੈ ਕੇ ਆਇਆ ਹਾਂ। ਮੈਂ ਆਪਣੇ ਅਤੇ ਪੰਜਾਬ ਲਈ ਅਰਦਾਸ ਕੀਤੀ। ਮੈਂ ਪਰਮਾਤਮਾ ਦੇ ਅੱਗੇ ਇਹੀ ਅਰਦਾਸ ਕਰਦਾ ਹਾਂ ਕਿ ਮਾਲਕ ਨੇ ਜੋ ਸੇਵਾ ਦਿੱਤੀ ਹੈ, ਉਸਨੂੰ ਵਧੀਆ ਢੰਗ ਨਾਲ ਪੂਰਾ ਕਰ ਸਕਾਂ। ਲੋਕਾਂ ਨੇ ਮੇਰਾ ਬਹੁਤ ਸਾਥ ਦਿੱਤਾ ਹੈ। ਮੈਂ ਚਾਹੁੰਦਾ ਹਾਂ ਕਿ ਪੰਜਾਬ ਦੇ ਨੌਜਵਾਨ ਪੰਜਾਬ ਵਿੱਚ ਹੀ ਕੰਮ ਕਰਨ। ਬਸ ਇਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article