Wednesday, November 27, 2024
spot_img

ਆਪ ਸਰਕਾਰ ਨੂੰ ਝਟਕਾ: ਮਨੀਸ਼ਾ ਗੁਲਾਟੀ ਬਣੀ ਰਹੇਗੀ ਮਹਿਲਾ ਕਮਿਸ਼ਨਰ ਦੀ ਚੇਅਰਪਰਸਨ

Must read

ਹਾਈਕੋਰਟ ਨੇ ਦਿੱਤੀ ਰਾਹਤ

ਦਿ ਸਿਟੀ ਹੈੱਡਲਾਈਨ

ਚੰਡੀਗੜ੍ਹ, 15 ਫਰਵਰੀ

ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਯੂ-ਟਰਨ ਲਿਆ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਦੌਰਾਨ ਸਰਕਾਰ ਨੇ ਫੈਸਲਾ ਵਾਪਸ ਲੈਣ ਦੀ ਗੱਲ ਕਹੀ। ਹੁਣ ਮਨੀਸ਼ਾ ਗੁਲਾਟੀ ਹੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ’ਤੇ ਰਹੇਗੀ।

ਇਸ ਦੇ ਨਾਲ ਹੁਣ ਮਨੀਸ਼ਾ ਗੁਲਾਟੀ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲੇਗੀ। ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ, ਜਿਸ ’ਤੇ ਅੱਜ ਸੁਣਵਾਈ ਹੋਈ।

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ’ਤੇ ਪਿਛਲੇ ਮੰਗਲਵਾਰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ। ਹਾਈਕੋਰਟ ਨੇ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।

ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ ’ਚ ਹਾਲੇ 6 ਮਹੀਨੇ ਬਾਕੀ ਸਨ।

2018 ਵਿੱਚ ਨਿਯੁਕਤ ਕੀਤਾ ਗਿਆ ਅਤੇ 2020 ਵਿੱਚ 3 ਸਾਲ ਦਾ ਵਾਧਾ

ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ ’ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ ’ਤੇ ਬਣੀ ਰਹੀ।

ਵਿਭਾਗ ਨੇ ਪ੍ਰਬੰਧ ਨਾ ਹੋਣ ਕਾਰਨ ਹੁਕਮ ਜਾਰੀ ਕਰ ਦਿੱਤੇ

ਸਬੰਧਤ ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 (ਹੋਰ ਸੋਧ) ਵਿੱਚ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਾਂ ਮੈਂਬਰਾਂ ਦੇ ਸੇਵਾਕਾਲ ਵਿੱਚ ਵਾਧਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ।

ਚੇਅਰਪਰਸਨ ਅਤੇ ਮੈਂਬਰਾਂ ਦਾ ਕਾਰਜਕਾਲ ਸਿਰਫ 3 ਸਾਲ ਦਾ ਹੁੰਦਾ ਹੈ। ਨਿਯਮ ਦੇ ਤਹਿਤ ਜਦੋਂ ਵੀ ਚੇਅਰਪਰਸਨ ਅਤੇ ਮੈਂਬਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨਾ ਹੁੰਦਾ ਹੈ ਤਾਂ ਇਸ ਸਬੰਧੀ ਅਖਬਾਰਾਂ ਵਿੱਚ ਇਸ਼ਤਿਹਾਰ ਦੇਣਾ ਪੈਂਦਾ ਹੈ। ਯੋਗ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕਿਸੇ ਵੀ ਵਿਅਕਤੀ ਨੂੰ ਅਜਿਹੇ ਮਹੱਤਵਪੂਰਨ ਅਹੁਦੇ ’ਤੇ ਨਿਯੁਕਤ ਨਹੀਂ ਕੀਤਾ ਜਾ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article