Wednesday, November 27, 2024
spot_img

ਪੰਜਾਬ ਸਰਕਾਰ ਨੇ ਵਿਜੀਲੈਂਸ ਕੇਸ ‘ਚ ਮੁਅੱਤਲ ਕੀਤੇ ਪੰਜ ਅਧਿਕਾਰੀਆਂ ਨੂੰ ਕੀਤਾ ਬਹਾਲ

Must read

ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਮਾਮਲੇ ਵਿੱਚ ਮੁਅੱਤਲ ਕੀਤੇ ਪੰਜ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਉਨ੍ਹਾਂ 5 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਹਾਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਵਿਜੀਲੈਂਸ ਦੇ ਇਕ ਮਾਮਲੇ ਵਿਚ ਸ਼ਾਮਲ ਹੋਣ ਤੋਂ ਬਾਅਦ 2022 ਵਿਚ ਮੁਅੱਤਲ ਕੀਤਾ ਗਿਆ ਸੀ।

ਇਹ ਸਾਰੇ ਅਧਿਕਾਰੀ ਅਤੇ ਕਰਮਚਾਰੀ ਲੁਧਿਆਣਾ ਇੰਪਰੂਵਮੈਂਟ ਟਰੱਸਟ ਵਿੱਚ ਤਾਇਨਾਤ ਸਨ। ਇਨ੍ਹਾਂ ਵਿੱਚ ਕੁਲਜੀਤ ਕੌਰ ਕਾਰਜ ਸਾਧਕ ਅਫ਼ਸਰ, ਜਗਦੇਵ ਸਿੰਘ ਟਰੱਸਟ ਇੰਜੀਨੀਅਰ, ਇੰਦਰਜੀਤ ਸਿੰਘ ਜੂਨੀਅਰ ਇੰਜੀਨੀਅਰ, ਪ੍ਰਵੀਨ ਕੁਮਾਰ ਕਲਰਕ ਅਤੇ ਸੰਦੀਪ ਸ਼ਰਮਾ ਕੰਪਿਊਟਰ ਆਪਰੇਟਰ ਸ਼ਾਮਲ ਹਨ।

ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਵੱਲੋਂ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 14 ਜੁਲਾਈ 2022 ਅਤੇ 28 ਜੁਲਾਈ 2022 ਨੂੰ ਮੁਕੱਦਮਾ ਨੰਬਰ 8 ਅਤੇ 9 ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਸਨ। ਸਰਕਾਰ ਨੇ ਹੁਣ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article