Saturday, September 21, 2024
spot_img

ਬਾਕਸ ਆਫਿਸ ‘ਤੇ ਇੱਕ ਵਾਰ ਫਿਰ ਧਮਾਲ ਪਾਉਣ ਲਈ ਵਾਪਿਸ ਆ ਰਹੀ ਹੈ ਦਿਲਜੀਤ ਦੋਸਾਂਝ, ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੀ ਤਿੱਕੜੀ

Must read

ਹਾਲ ਹੀ ‘ਚ ਦਿਲਜੀਤ ਨੇ ਨੀਰੂ ਬਾਜਵਾ ਦੇ ਨਾਲ ‘ਜੱਟ ਐਂਡ ਜੂਲੀਅਟ 3’ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਦਿਲਜੀਤ ਦੋਸਾਂਝ ਨੇ ਇੱਕ ਹੋਰ ਧਮਾਕਾ ਕਰ ਦਿੱਤਾ ਹੈ ਜਿਸ ਵਿੱਚ ਦਿਲਜੀਤ ਇੱਕ ਵਾਰ ਫਿਰ ਤੋਂ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। “ਰੰਨਾ ‘ਚ ਧੰਨਾ” ਦੇ ਨਿਰਦੇਸ਼ਕ ਅਮਰਜੀਤ ਸਿੰਘ ਸਾਰੋਂ ਨੇ ਦਿਲਜੀਤ ਦੋਸਾਂਝ, ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਦੀ ਮੈਗਾ-ਬਲਾਕਬਸਟਰ ਟੀਮ ਨੂੰ ਮੁੜ ਜੋੜਿਆ ਹੈ।

ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਇੱਕ ਪੋਸਟ ਸ਼ੇਅਰ ਕਰਕੇ ਆਪਣੀ ਆਉਣ ਵਾਲੀ ਫਿਲਮ ‘ਰੰਨਾਂ ‘ਚ ਧੰਨਾਂ’ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਹ ਫਿਲਮ 2 ਅਕਤੂਬਰ 2024 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ। ਸ਼ਹਿਨਾਜ਼ ਗਿੱਲ ਆਪਣੇ ਚੁਲਬੁਲੇ ਅੰਦਾਜ਼ ਕਾਰਨ ਪ੍ਰਸ਼ੰਸਕਾਂ ਵਿੱਚ ਕਾਫ਼ੀ ਚਰਚਾ ਵਿੱਚ ਰਹਿੰਦੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article