ਭਾਰਤ ਵਿਰੋਧੀ ਗਤੀਵਿਧੀਆਂ ਲਈ ਆਪਣੀ ਧਰਤੀ ‘ਤੇ ਖਾਲਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਵਾਲੇ ਕੈਨੇਡਾ ਨਾਲ ਭਾਰਤ ਦੇ ਚੱਲ ਰਹੇ ਵਿਵਾਦ ਦਾ ਅਸਰ ਹੁਣ ਨਜ਼ਰ ਆਉਣ ਲੱਗਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮਡਿੀਆ ‘ਤੇ ਤਿੱਖੇ ਸ਼ਬਦਾਂ ‘ਚ ਸ਼ੁਭ ਦੇ ਵਿਰੋਧ ਤੇ ਉਸ ‘ਤੇ ਅੱਤਵਾਦੀ ਦਾ ਟੈਗ ਲਾਉਣ ਦਾ ਵਿਰੋਧ ਕੀਤਾ ਹੈ। ਬੋਟ-ਸਪੀਕਰ ਕੰਪਨੀ ਮੁੰਬਈ ਨੇ ਆਪਣੇ ਗੀਤਾਂ ‘ਚੈਕਸ’ ਅਤੇ ‘ਐਲੀਵੇਟਿਡ’ ਲਈ ਮਸ਼ਹੂਰ ਕੈਨੇਡਾ ਸਥਿਤ ਪੰਜਾਬੀ ਗਾਇਕ ਸ਼ੁਬਨੀਤ ਉਰਫ਼ ਸ਼ੁਭ ਦੀ ਸਪਾਂਸਰਸ਼ਿਪ ਰੱਦ ਕਰ ਦਿੱਤੀ ਹੈ।
ਰਾਜਾ ਵੜਿੰਗ ਨੇ ਕਿਹਾ, “ਸਾਡੀ ਪਾਰਟੀ ਖਾਲਿਸਤਾਨ ਦੇ ਵਿਚਾਰ ਦਾ ਪੁਰਜ਼ੋਰ ਵਿਰੋਧ ਕਰਦੀ ਹੈ, ਮੈਂ ਸਾਡੇ ਨੌਜਵਾਨ ਸ਼ੁੱਭ ‘ਤੇ ਖ਼ਾਲਿਸਤਾਨ ਦਾ ਲੇਬਲ ਲਗਾਉਣ ਦਾ ਸਖ਼ਤ ਵਿਰੋਧ ਕਰਦਾ ਹਾਂ। ਕੁਝ ਤਾਕਤਾਂ ਵੱਲੋਂ ਸਾਨੂੰ ਕਮਜ਼ੋਰ ਕਰਨ ਲਈ ਪੰਜਾਬੀਆਂ ਵਿਰੁੱਧ ਕੀਤਾ ਜਾ ਰਿਹਾ ਇਹ ਪ੍ਰਚਾਰ ਅਤਿ ਨਿੰਦਣਯੋਗ ਹੈ। ਸਾਡੇ ਨੌਜਵਾਨਾਂ ਨੂੰ ਖਰਾਬ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਨੂੰ ਨਕਾਰਿਆ ਜਾਣਾ ਚਾਹੀਦਾ ਹੈ।”