Wednesday, November 27, 2024
spot_img

ਦੋ ਲੜਕੀਆਂ ਦੇ ਅਨੰਦ-ਕਾਰਜ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ, ਰਾਗੀ ਤੇ ਕਮੇਟੀ ਖ਼ਿਲਾਫ਼ ਕਾਰਵਾਈ

Must read

ਬਠਿੰਡਾ ਮੁਲਤਾਨੀਆ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦੋ ਲੜਕੀਆਂ ਦੇ ਅਨੰਦ ਕਾਰਜ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗ੍ਰੰਥੀ, ਰਾਗੀ ਜਥੇ ਅਤੇ ਕਮੇਟੀ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਗੈਰ-ਕੁਦਰਤੀ ਕਰਾਰ ਦਿੰਦਿਆਂ ਜਾਂਚ ਦੇ ਹੁਕਮ ਦਿੱਤੇ ਹਨ। ਘਟਨਾ 18 ਸਤੰਬਰ ਦੀ ਦੱਸੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਲੜਕੀ ਕੋਟ ਅਤੇ ਪੇਂਟ ਵਿੱਚ ਅਤੇ ਦੂਜੀ ਸੂਟ ਵਿੱਚ ਨਜ਼ਰ ਆ ਰਹੀ ਸੀ।

ਦੋਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਉਨ੍ਹਾਂ ਦਾ ਅਨੰਦ ਕਾਰਜ ਹੋਇਆ। ਹੈਰਾਨੀ ਦੀ ਗੱਲ ਹੈ ਕਿ ਇਹ ਆਨੰਦ ਕਾਰਜ ਪ੍ਰਬੰਧਕਾਂ, ਰਾਗੀ ਜਥੇ ਅਤੇ ਗ੍ਰੰਥੀਆਂ ਦੀ ਹਾਜ਼ਰੀ ਵਿੱਚ ਹੋਇਆ। ਇਸ ਦੇ ਨਾਲ ਹੀ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਸੀ ਕਿ ਦੋਵੇਂ ਲੜਕੀਆਂ ਹਨ। ਵਿਆਹ ਤੋਂ ਪਹਿਲਾਂ ਦੋਵਾਂ ਦੇ ਆਧਾਰ ਕਾਰਡ ਜਮ੍ਹਾਂ ਕਰਵਾਏ ਗਏ ਸਨ। ਇੰਨਾ ਹੀ ਨਹੀਂ ਦੋਵਾਂ ਨੇ ਕਰੀਬ 2500 ਰੁਪਏ ਫੀਸ ਵੀ ਜਮ੍ਹਾ ਕਰਵਾਈ ਸੀ। ਸਾਰੀਆਂ ਗਤੀਵਿਧੀਆਂ ‘ਤੇ ਪਾਬੰਦੀ: ਜਦੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਕੋਲ ਪਹੁੰਚਿਆ ਤਾਂ ਉਨ੍ਹਾਂ ਆਨੰਦ ਕਾਰਜ ਦੀ ਘਟਨਾ ਨੂੰ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਘੋਰ ਉਲੰਘਣਾ ਕਰਾਰ ਦਿੱਤਾ।

ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜਾਇਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੀਆਂ ਸਾਰੀਆਂ ਗਤੀਵਿਧੀਆਂ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਹਨ। ਗਿਆਨੀ ਰਘਬੀਰ ਸਿੰਘ ਸਾਹਿਬ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖੀ ਮਰਿਆਦਾ ਦੇ ਉਲਟ ਹੀ ਨਹੀਂ ਸਗੋਂ ਗੈਰ ਕੁਦਰਤੀ ਵੀ ਹੈ। ਇਸ ਉਲਟ ਰੁਝਾਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਦੁਨੀਆ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀਆਂ, ਰਾਗੀਆਂ ਅਤੇ ਪ੍ਰਚਾਰਕਾਂ ਨੂੰ ਵੀ ਸੁਚੇਤ ਰਹਿਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਸਿੱਖਾਂ ਨੂੰ ਆਪਣਾ ਹਰ ਕੰਮ ਸਿੱਖ ਮਰਿਆਦਾ ਅਨੁਸਾਰ ਕਰਨਾ ਚਾਹੀਦਾ ਹੈ। ਸਿੰਘ ਸਾਹਿਬ ਜੀ ਨੇ 18 ਸਤੰਬਰ 2023 ਨੂੰ ਬਠਿੰਡਾ ਵਿਖੇ ਦੋ ਲੜਕੀਆਂ ਦੇ ਅਨੰਦ ਕਾਰਜ ਦੀ ਸਮੁੱਚੀ ਘਟਨਾ ਸਬੰਧੀ ਇੱਕ ਧਾਰਮਿਕ ਸਬ-ਕਮੇਟੀ ਬਣਾਉਣ ਅਤੇ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਵੀ ਕਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article