Wednesday, November 27, 2024
spot_img

CM ਭਗਵੰਤ ਮਾਨ ਵੱਲੋਂ ਵਿਰੋਧੀਆਂ ਨੂੰ ਖੁੱਲ੍ਹੀ ਚੁਣੌਤੀ, ਕਿਹਾ – “ਆਜੋ ਮੀਡੀਆ ਸਾਹਮਣੇ . . . “

Must read

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਭਗਵੰਤ ਵੱਲੋਂ ਚਣੌਤੀ ਦਿੰਦਿਆਂ ਕਿਹਾ ਕਿ ਆਜੋ ਮੀਡੀਆ ਲਾਈਵ ਬਹਿਸ ਕਰਦੇ ਹਾਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ, “ਮੇਰਾ ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਖੁੱਲ੍ਹਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਲਾਈਵ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਾਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਭ ਮੁੱਦਿਆਂ ‘ਤੇ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article