Wednesday, November 27, 2024
spot_img

ਸਕੂਲਾਂ ‘ਚ ਮਿਡ-ਡੇ-ਮੀਲ ਪਰੋਸਣ ਨੂੰ ਲੈ ਕੇ ਸਿੱਖਿਆ ਵਿਭਾਗ ਨੇ ਸਖ਼ਤ ਹੁਕਮ ਕੀਤੇ ਜਾਰੀ

Must read

ਸੰਗਰੂਰ ਦੇ ਇਕ ਸਰਕਾਰੀ ਸਕੂਲ ਵਿਚ ਮਿਡ-ਡੇ ਮੀਲ ਖਾਣ ਨਾਲ ਵਿਦਿਆਰਥੀਆਂ ਦੀ ਤਬੀਅਤ ਵਿਗੜਨ ਦੀ ਘਟਨਾ ਦੇ ਬਾਅਦ ਹੁਣ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਹਰਕਤ ਵਿਚ ਆ ਗਿਆ ਹੈ। ਇਸ ਸਬੰਧੀ ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਸਰਕਾਰੀ ਸਕੂਲਾਂ ਵਿਚ ਮਿਡ-ਡੇ ਮੀਲ ਦੀ ਤਿਆਰੀ ਦੇ ਪਰੋਸਣ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਤੇ ਉਨ੍ਹਾਂ ਦਾ ਸਖਤੀ ਨਾਲ ਪਾਲਣ ਕਰਨ ਲਈ ਕਿਹਾ ਹੈ।

ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ ਮੁਤਾਬਕ ਸਕੂਲੀ ਵਿਦਿਆਰਥੀਆਂ ਦੀ ਸਿਹਤ ਤੇ ਸੁਰੱਖਿਆ ਸਭ ਤੋਂ ਉਪਰ ਹੈ। ਕਿਸੇ ਵੀ ਸਕੂਲੀ ਬੱਚੇ ਨੂੰ ਮਿਡ-ਡੇ-ਮੀਲ ਪਰੋਸਣ ਤੋਂ ਪਹਿਲਾਂ ਮਿਡ-ਡੇ-ਮੀਲ ਵਰਕਰ, ਫਿਰ ਮਿਡ-ਡੇ ਮੀਲ ਇੰਚਾਰਜ ਤੇ ਬਾਅਦ ਵਿਚ ਸਕੂਲ ਮੁਖੀ ਇਸ ਨੂੰ ਪਹਿਲਾਂ ਖਾ ਕੇ ਚੈੱਕ ਕਰਨਗੇ।

ਸਕੂਲ ਦੇ ਵਿਦਿਆਰਥੀਆਂ ਨੂੰ ਦੇਣ ਤੋਂ ਪਹਿਲਾਂ ਅਧਿਆਪਕ ਵੱਲੋਂ ਇਸ ਨੂੰ ਖਾਣਾ ਲਾਜ਼ਮੀ ਹੈ, ਪਰ ਫਿਰ ਵੀ ਸਕੂਲ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਹਦਾਇਤ ਦਿੱਤੀ ਜਾਂਦੀ ਹੈ ਕਿ ਵਿਦਿਆਰਥੀਆਂ ਨੂੰ ਮਿਡ-ਡੇ ਮੀਲ ਦੇਣ ਤੋਂ ਪਹਿਲਾਂ ਮਿਡ-ਡੇ ਮੀਲ ਵਰਕਰ, ਉਸ ਤੋਂ ਬਾਅਦ ਸਬੰਧਤ ਇੰਚਾਰਜ ਤੇ ਅੰਤ ’ਚ ਸਕੂਲ ਮੁਖੀ ਵੱਲੋਂ ਇਸ ਨੂੰ ਖਾ ਕੇ ਜਾਂਚਿਆ ਜਾਵੇਗਾ। ਇਸ ਉਪਰੰਤ ਹੀ ਇਹ ਵਿਦਿਆਰਥੀਆਂ ਨੂੰ ਪਰੋਸਿਆ ਜਾਵੇ। ਜੇਕਰ ਇਸਦੇ ਬਾਵਜੂਦ ਇਸ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਇਸ ਲਈ ਸਕੂਲ ਮੁਖੀ ਤੇ ਮਿਡ-ਡੇ ਮੀਲ ਇੰਚਾਰਜ ਜ਼ਿੰਮੇਵਾਰ ਹੋਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article