Wednesday, November 27, 2024
spot_img

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ! ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Must read

ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਕਾਂਗਰਸ ਦੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਬਾ ਕਾਂਗਰਸ ਤੋਂ ਪਤਾ ਲੱਗਾ ਹੈ ਕਿ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਅਰਵਿੰਦਰ ਸਿੰਘ ਲਵਲੀ ਨੇ 15 ਸਾਲ ਤੱਕ ਸ਼ੀਲਾ ਦੀਕਸ਼ਿਤ ਸਰਕਾਰ ਵਿਚ ਸਿੱਖਿਆ ਅਤੇ ਸੈਰ ਸਪਾਟਾ ਮੰਤਰਾਲੇ ਦੀ ਜ਼ਿੰਮੇਵਾਰੀ ਨਿਭਾਈ ਹੈ। 2017 ਵਿਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ। ਹਾਲਾਂਕਿ ਇੱਕ ਸਾਲ ਦੇ ਅੰਦਰ ਹੀ ਉਹ ਪਾਰਟੀ ਵਿਚ ਘਰ ਪਰਤ ਆਏ ਸਨ।

ਰਵਿੰਦਰ ਲਵਲੀ ਨੇ ਆਪਣੇ ਅਸਤੀਫੇ ‘ਚ ਲਿਖਿਆ ਹੈ ਕਿ ਦਿੱਲੀ ਕਾਂਗਰਸ ਇਕਾਈ ਉਸ ਪਾਰਟੀ ਨਾਲ ਗਠਜੋੜ ਦੇ ਖਿਲਾਫ ਸੀ, ਜਿਸ ਦਾ ਗਠਨ ਕਾਂਗਰਸ ‘ਤੇ ਝੂਠੇ, ਮਨਘੜਤ ਅਤੇ ਭ੍ਰਿਸ਼ਟਚਾਰ ਦੇ ਦੋਸ਼ ਲਗਾਉਣ ਦੇ ਆਧਾਰ ‘ਤੇ ਕੀਤਾ ਗਿਆ ਸੀ। ਇਸ ਦੇ ਬਾਵਜੂਦ ਪਾਰਟੀ ਨੇ ਦਿੱਲੀ ‘ਚ ‘ਆਪ’ ਨਾਲ ਗਠਜੋੜ ਕਰਨ ਦਾ ਫੈਸਲਾ ਕੀਤਾ।

ਸੂਤਰਾਂ ਮੁਤਾਬਕ ਲਵਲੀ ਦਿੱਲੀ ‘ਚ ਟਿਕਟਾਂ ਦੀ ਵੰਡ ਤੋਂ ਵੀ ਨਾਰਾਜ਼ ਦੱਸੇ ਜਾ ਰਹੇ ਹਨ। ਕਾਂਗਰਸ ਨੇ 31 ਅਗਸਤ 2023 ਨੂੰ ਅਰਵਿੰਦਰ ਸਿੰਘ ਲਵਲੀ ਨੂੰ ਦਿੱਲੀ ਕਾਂਗਰਸ ਦਾ ਪ੍ਰਧਾਨ ਬਣਾਇਆ ਸੀ। ਲਵਲੀ ਸ਼ੀਲਾ ਦੀਕਸ਼ਿਤ ਦੀ ਸਰਕਾਰ ‘ਚ ਟਰਾਂਸਪੋਰਟ ਮੰਤਰੀ ਰਹਿ ਚੁੱਕੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article